ਨਵੀਂ ਦਿੱਲੀ, 10 ਜੁਲਾਈ (ਪੰਜਾਬ ਮੇਲ) – ਦਿੱਲੀ ਐੱਨਸੀਆਰ ਨਾਲ ਲੱਗਦੇ ਹਰਿਆਣਾ ਦੇ ਕਈ ਇਲਾਕਿਆਂ ਵਿਚ ਅੱਜ ਸਵੇਰੇ 9:04 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਸਕੇਲ ’ਤੇ ਭੂਚਾਲ ਦੀ ਤੀਬਰਤਾ 4.4 ਮਾਪੀ ਗਈ ਹੈ। ਇਸ ਦੌਰਾਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਬਾਰੇ ਹਾਲ ਦੀ ਘੜੀ ਕੋਈ ਰਿਪੋਰਟ ਨਹੀਂ ਹੈ। ਭੂਚਾਲ ਦੇ ਝਟਕੇ ਹਰਿਆਣਾ ਦੇ ਰੋਹਤਕ, ਜੀਂਦ, ਗੁਰੂਗ੍ਰਾਮ, ਝੱਜਰ, ਨੌਇਡਾ, ਨਾਰਾਇਣਾ ਵਿਚ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਝੱਜਰ ਤੋਂ 3 ਕਿਲੋਮੀਟਰ ਉੱਤਰ-ਪੂਰਬ ਅਤੇ ਦਿੱਲੀ ਤੋਂ 51 ਕਿਲੋਮੀਟਰ ਪੱਛਮ ਵਿੱਚ ਸੀ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਦੱਸਿਆ ਕਿ ਭੂਚਾਲ ਸਵੇਰੇ 9.04 ਵਜੇ 10 ਕਿਲੋਮੀਟਰ ਦੀ ਡੂੰਘਾਈ ’ਤੇ ਆਇਆ। ਹੋਰ ਵੇਰਵਿਆਂ ਦੀ ਉਡੀਕ ਹੈ।
ਦਿੱਲੀ ਐੱਨਸੀਆਰ ਤੇ ਹਰਿਆਣਾ ਵਿਚ ਭੂਚਾਲ ਦੇ ਝਟਕੇ
