-ਸਿਹਤ ਮੰਤਰਾਲੇ ਨੇ ਲੋਕ ਸਭਾ ਵਿਚ ਵੇਰਵੇ ਕੀਤੇ ਸਾਂਝੇ
ਨਵੀਂ ਦਿੱਲੀ, 25 ਜੁਲਾਈ (ਪੰਜਾਬ ਮੇਲ)- ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਲੋਕ ਸਭਾ ਵਿਚ ਦੱਸਿਆ ਕਿ ਇਸ ਸਾਲ 1 ਅਪ੍ਰੈਲ ਤੋਂ 22 ਜੁਲਾਈ ਵਿਚਕਾਰ ਭਾਰਤ ਵਿਚ ਕੋਵਿਡ-19 ਨਾਲ ਸਬੰਧਤ 164 ਮੌਤਾਂ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਵਿਚੋਂ ਜ਼ਿਆਦਾਤਰ ਉਹ ਲੋਕ ਸ਼ਾਮਲ ਹਨ, ਜੋ ਪਹਿਲਾਂ ਕਿਸੇ ਬਿਮਾਰੀ ਤੋਂ ਪੀੜਤ ਹਨ।
ਸਿਹਤ ਅਤੇ ਪਰਿਵਾਰ ਭਲਾਈ ਰਾਜ ਮੰਤਰੀ ਪ੍ਰਤਾਪਰਾਓ ਜਾਧਵ ਨੇ ਕਿਹਾ ਕਿ ਮਈ ਦੇ ਅੰਤ ਤੋਂ ਕੋਵਿਡ-19 ਦੇ ਮਾਮਲਿਆਂ ਵਿਚ ਥੋੜ੍ਹਾ ਜਿਹਾ ਇਜ਼ਾਫ਼ਾ ਹੋਇਆ ਸੀ ਪਰ ਜੂਨ ਤੱਕ ਸਥਿਤੀ ਵਿਚ ਕਾਫ਼ੀ ਸੁਧਾਰ ਹੋਇਆ। ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੁਆਰਾ ਰਿਪੋਰਟ ਕੀਤੇ ਗਏ ਅੰਕੜੇ ਸਿਹਤ ਮੰਤਰਾਲੇ ਦੀ ਅਧਿਕਾਰਤ ਵੈਬਸਾਈਟ ‘ਤੇ ਉਪਲਬਧ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਚਾਰ ਨਵੇਂ ਨੈਸ਼ਨਲ ਇੰਸਟੀਚਿਊਟ ਆਫ਼ ਵਾਇਰੋਲੋਜੀ, ਇੱਕ ਨੈਸ਼ਨਲ ਇੰਸਟੀਚਿਊਟ ਫਾਰ ਵਨ ਹੈਲਥ, ਅਤੇ ਅੰਤਰਰਾਸ਼ਟਰੀ ਸਿਹਤ ਜ਼ੋਖ਼ਮਾਂ ਦੇ ਪ੍ਰਬੰਧਨ ਲਈ ਹਵਾਈ ਅੱਡੇ ਦੇ ਸਿਹਤ ਦਫਤਰਾਂ ਅਤੇ ਕੁਆਰੰਟੀਨ ਸੈਂਟਰਾਂ ਦਾ ਵਿਸਥਾਰ ਵੀ ਕਰ ਰਹੀ ਹੈ। ਇਹ ਪਹਿਲਕਦਮੀਆਂ ਭਵਿੱਖ ਦੀਆਂ ਮਹਾਂਮਾਰੀਆਂ ਅਤੇ ਸਿਹਤ ਐਮਰਜੈਂਸੀ ਤੋਂ ਦੇਸ਼ ਦੀ ਰੱਖਿਆ ਲਈ ਇੱਕ ਲੰਬੇ ਸਮੇਂ ਦੀ ਰਣਨੀਤੀ ਦਾ ਹਿੱਸਾ ਹਨ।
ਇਸ ਸਾਲ ਅਪ੍ਰੈਲ ਤੋਂ ਜੁਲਾਈ ਤੱਕ ਭਾਰਤ ‘ਚ ਕੋਵਿਡ ਨਾਲ 164 ਮੌਤਾਂ
