ਨਵੀਂ ਦਿੱਲੀ, 12 ਮਈ (ਪੰਜਾਬ ਮੇਲ)- ਦਿੱਲੀ ਪੁਲਿਸ ਨੇ ਮਹਿਲਾ ਪਹਿਲਵਾਨਾਂ ਦੇ ਕਥਿਤ ਜਿਨਸੀ ਸ਼ੋਸ਼ਣ ਮਾਮਲੇ ‘ਤੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਅਤੇ ਭਾਜਪਾ ਸੰਸਦ ਬ੍ਰਿਜ ਭੂਸ਼ਨ ਸ਼ਰਨ ਸਿੰਘ ਦਾ ਬਿਆਨ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਪਹਿਲਵਾਨਾਂ ਦੀ ਸ਼ਿਕਾਇਤ ‘ਤੇ ਬ੍ਰਿਜ ਭੂਸ਼ਨ ਦਾ ਬਿਆਨ ਦਰਜ ਕੀਤਾ ਗਿਆ ਅਤੇ ਕੁਝ ਦਸਤਾਵੇਜ਼ਾਂ ਦੀ ਮੰਗ ਕੀਤੀ ਗਈ। ਬ੍ਰਿਜ ਭੂਸ਼ਨ ਨੇ ਆਪਣੇ ‘ਤੇ ਲਗਾਏ ਦੋਸ਼ਾਂ ਨੂੰ ਨਕਾਰਿਆ।