ਮੋਹਾਲੀ, 18 ਅਗਸਤ (ਪੰਜਾਬ ਮੇਲ)- ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਵੱਡਾ ਫ਼ੈਸਲਾ ਆ ਗਿਆ ਹੈ। ਮੋਹਾਲੀ ਅਦਾਲਤ ਨੇ ਸਰਕਾਰੀ ਧਿਰ ਅਤੇ ਬਚਾਅ ਪੱਖ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਜੀਠੀਆ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਅਦਾਲਤ ਨੇ ਕਿਹਾ ਹੈ ਕਿ ਮਾਮਲੇ ਦੀ ਜਾਂਚ ਹਾਲੇ ਜਾਰੀ ਹੈ, ਜਿਸ ਕਰਕੇ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ।
ਬਿਕਰਮ ਮਜੀਠੀਆ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਅਦਾਲਤ ਦਾ ਫੈਸਲਾ ਪੜ੍ਹਨ ਮਗਰੋਂ ਇਸ ਮਾਮਲੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਚੁਣੌਤੀ ਦੇਣਗੇ।
ਦੱਸਣਯੋਗ ਹੈ ਕਿ ਬੀਤੀ ਸੁਣਵਾਈ ਦੌਰਾਨ ਅਦਾਲਤ ਨੇ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਸਬੰਧੀ ਫ਼ੈਸਲਾ ਰਾਖਵਾਂ ਰੱਖ ਲਿਆ ਸੀ।
ਇਹ ਵੀ ਦੱਸ ਦੇਈਏ ਕਿ ਮਜੀਠੀਆ ਇਸ ਵੇਲੇ ਨਾਭਾ ਜੇਲ੍ਹ ‘ਚ ਬੰਦ ਹਨ। ਉਨ੍ਹਾਂ ਨੂੰ 25 ਜੂਨ ਨੂੰ ਅੰਮ੍ਰਿਤਸਰ ਰਿਹਾਇਸ਼ ਤੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਮੋਹਾਲੀ ਅਦਾਲਤ ਵੱਲੋਂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਖਾਰਜ
