ਵਾਸ਼ਿੰਗਟਨ, 30 ਅਗਸਤ (ਪੰਜਾਬ ਮੇਲ)- ਅਮਰੀਕਾ ਦੇ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਨੇ ਕਿਹਾ ਹੈ ਕਿ ਉਨ੍ਹਾਂ ਦੀ ਮੌਜੂਦਾ ਭੂਮਿਕਾ ਨੇ ਉਨ੍ਹਾਂ ਨੂੰ ਕਿਸੇ ਵੀ ‘ਭਿਆਨਕ ਤ੍ਰਾਸਦੀ’ ਦੀ ਸਥਿਤੀ ‘ਚ ਦੇਸ਼ ਦਾ ਉੱਚ ਅਹੁਦਾ ਸੰਭਾਲਣ ਲਈ ਤਿਆਰ ਕੀਤਾ ਹੈ।
ਹਾਲਾਂਕਿ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਦੀ ‘ਸਿਹਤ ਬਹੁਤ ਚੰਗੀ’ ਹੈ ਅਤੇ ਉਮੀਦ ਪ੍ਰਗਟ ਕੀਤੀ ਕਿ ਉਹ ਆਪਣਾ ਕਾਰਜਕਾਲ ਪੂਰਾ ਕਰਨਗੇ। ਵੈਂਸ ਨੇ ਇਕ ਅਖਬਾਰ ਨੂੰ ਦਿੱਤੀ ਇਕ ਇੰਟਰਵਿਊ ‘ਚ 79 ਸਾਲਾ ਟਰੰਪ ਦੀ ਸਿਹਤ ਬਾਰੇ ਚੱਲ ਰਹੀਆਂ ਅਟਕਲਾਂ ਨੂੰ ਖਾਰਜ ਕਰ ਦਿੱਤਾ।
ਉਪ ਰਾਸ਼ਟਰਪਤੀ ਨੇ ਕਿਹਾ ਕਿ ਰਾਸ਼ਟਰਪਤੀ ਦੀ ਸਿਹਤ ਬਹੁਤ ਚੰਗੀ ਹੈ ਅਤੇ ਮੈਨੂੰ ਉਮੀਦ ਹੈ ਕਿ ਟਰੰਪ ਆਪਣਾ ਕਾਰਜਕਾਲ ਪੂਰਾ ਕਰਨਗੇ। ਉਨ੍ਹਾਂ ਨਾਲ ਇਹ ਵੀ ਕਿਹਾ ਕਿ ਉਨ੍ਹਾਂ ਦੀ ਮੌਜੂਦਾ ਭੂਮਿਕਾ ਨੇ ਉਨ੍ਹਾਂ ਨੂੰ ਲੋੜ ਪੈਣ ‘ਤੇ ਰਾਸ਼ਟਰਪਤੀ ਅਹੁਦਾ ਸੰਭਾਲਣ ਲਈ ਸਭ ਤੋਂ ਬਿਹਤਰ ਤਰੀਕੇ ਨਾਲ ਤਿਆਰ ਕੀਤਾ ਹੈ।
ਕਿਸੇ ਵੀ ‘ਭਿਆਨਕ ਤ੍ਰਾਸਦੀ’ ਦੀ ਸਥਿਤੀ ‘ਚ ਹਰ ਜ਼ਿੰਮੇਵਾਰੀ ਸੰਭਾਲਣ ਲਈ ਤਿਆਰ : ਜੇ.ਡੀ. ਵੈਂਸ
