ਵਾਸ਼ਿੰਗਟਨ, 8 ਸਤੰਬਰ (ਪੰਜਾਬ ਮੇਲ)- ਐੱਚ-1ਬੀ ਵੀਜ਼ਾ ‘ਤੇ ਅਮਰੀਕਾ ਵਿਚ ਕੰਮ ਕਰਨ ਵਾਲੇ ਵਿਦੇਸ਼ੀ ਕਾਮਿਆਂ ਨੂੰ ਨੌਕਰੀ ਗੁਆਉਣ ਤੋਂ ਬਾਅਦ ਦੇਸ਼ ਨਿਕਾਲੇ ਦੇ ਨੋਟਿਸ ਮਿਲ ਰਹੇ ਹਨ। ਯੂ.ਐੱਸ. ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (ਯੂ.ਐੱਸ.ਸੀ.ਆਈ.ਐੱਸ.) ਵੱਲੋਂ ‘ਨੋਟਿਸ ਟੂ ਅਪੀਅਰ’ (ਐੱਨ.ਟੀ.ਏ.) ਉਦੋਂ ਭੇਜਿਆ ਜਾ ਰਿਹਾ ਹੈ, ਜਦੋਂ ਉਹ 60 ਦਿਨਾਂ ਦੇ ਗ੍ਰੇਸ ਪੀਰੀਅਡ ਦੇ ਅੰਦਰ ਹੋਵੇ। ਜਿੰਨਾ ਚਿਰ ਗ੍ਰੇਸ ਪੀਰੀਅਡ ਹੈ, ਉਦੋਂ ਤੱਕ ਐੱਚ-1ਬੀ ਵੀਜ਼ਾ ਧਾਰਕ ਨੌਕਰੀ ਗੁਆਉਣ ਤੋਂ ਬਾਅਦ ਵੀ ਦੇਸ਼ ਵਿਚ ਰਹਿ ਸਕਦਾ ਹੈ।
ਐਸੋਸੀਏਸ਼ਨ ਆਫ ਇੰਟਰਨੈਸ਼ਨਲ ਐਜੂਕੇਟਰਜ਼ (ਐੱਨ.ਏ.ਐੱਫ.ਐੱਸ.ਏ.) ਦੀ ਰਿਪੋਰਟ ਵਿਚ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਐੱਨ.ਟੀ.ਏ. (ਫਾਰਮ ਆਈ-862) ਇਕ ਤਰ੍ਹਾਂ ਦੀ ਰਸਮੀ ਚਾਰਜਸ਼ੀਟ ਹੈ, ਜੋ ਕਿਸੇ ਗੈਰ-ਨਾਗਰਿਕ ਵਿਰੁੱਧ ਦੇਸ਼ ਨਿਕਾਲੇ ਦੀ ਕਾਰਵਾਈ ਸ਼ੁਰੂ ਕਰਨ ਲਈ ਭੇਜੀ ਜਾਂਦੀ ਹੈ। ਇਹ ਨੋਟਿਸ ਮਿਲਣ ‘ਤੇ ਵਿਦੇਸ਼ੀ ਨਾਗਰਿਕ ਨੂੰ ਇਮੀਗ੍ਰੇਸ਼ਨ ਜੱਜ ਦੇ ਸਾਹਮਣੇ ਪੇਸ਼ ਹੋਣਾ ਪੈਂਦਾ ਹੈ। ਇਹ ਕਾਨੂੰਨੀ ਆਧਾਰ ‘ਤੇ ਦੇਸ਼ ਨਿਕਾਲੇ ਬਾਰੇ ਵੀ ਜਾਣਕਾਰੀ ਦਿੰਦਾ ਹੈ।
ਐੱਚ-1ਬੀ ਵੀਜ਼ਾ ਧਾਰਕ ਦੇਸ਼ ਨਿਕਾਲੇ ਦਾ ਨੋਟਿਸ ਮਿਲਣ ਦੇ ਬਾਵਜੂਦ 60 ਦਿਨਾਂ ਤੱਕ ਰਹਿ ਸਕਦੇ ਨੇ ਅਮਰੀਕਾ!
