#PUNJAB

ਜਬਰੀ ਵਸੂਲੀ ਦੇ ਮਾਮਲੇ ‘ਚ ਵਿਧਾਇਕ ਰਮਨ ਅਰੋੜਾ ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ, 22 ਸਤੰਬਰ (ਪੰਜਾਬ ਮੇਲ)- ਜਬਰਨ ਵਸੂਲੀ ਦੇ ਮਾਮਲੇ ਵਿਚ ਜਲੰਧਰ ਕੇਂਦਰੀ ਦੇ ਵਿਧਾਇਕ ਰਮਨ ਅਰੋੜਾ ਨੂੰ ਜ਼ਮਾਨਤ ਮਿਲ ਗਈ ਹੈ। ਰਮਨ ਅਰੋੜਾ ਖ਼ਿਲਾਫ਼ ਦੋਸ਼ ਲਾਏ ਗਏ ਸਨ ਕਿ ਉਹ ਉਨ੍ਹਾਂ ਕੋਲੋਂ ਮਹੀਨੇ ਵਜੋਂ ਰਕਮ ਵਸੂਲਦੇ ਹਨ। ਇਸ ਮਾਮਲੇ ਵਿਚ ਅੱਜ ਅਦਾਲਤ ਨੇ ਰਮਨ ਅਰੋੜਾ ਦੀ ਜ਼ਮਾਨਤ ਮਨਜ਼ੂਰ ਕਰਨ ਦਾ ਹੁਕਮ ਦਿੱਤਾ।
ਇਹ ਵੀ ਪਤਾ ਲੱਗਿਆ ਹੈ ਕਿ ਅੱਜ ਰਾਤ ਤੱਕ ਵਿਧਾਇਕ ਰਮਨ ਅਰੋੜਾ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਇਸ ਤੋਂ ਪਹਿਲਾਂ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਰਮਨ ਅਰੋੜਾ ਨੂੰ ਜ਼ਮਾਨਤ ਮਿਲ ਗਈ ਸੀ। ਹਾਲਾਂਕਿ ਵਿਧਾਇਕ ਰਮਨ ਅਰੋੜਾ ਦੇ ਜੇਲ੍ਹ ਤੋਂ ਆਉਣ ਤੋਂ ਪਹਿਲਾਂ ਉਨ੍ਹਾਂ ਉੱਪਰ ਠੇਕੇਦਾਰ ਨੇ ਜਬਰੀ ਵਸੂਲੀ ਦੇ ਦੋਸ਼ ਲਾਏ ਸਨ, ਜਿਸ ਕਾਰਨ ਪੁਲਿਸ ਨੇ ਰਮਨ ਅਰੋੜਾ ਨੂੰ ਗ੍ਰਿਫ਼ਤਾਰ ਕਰ ਲਿਆ ਸੀ।