ਸੈਕਰਾਮੈਂਟੋ, 29 ਅਕਤੂਬਰ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਅੱਜਕੱਲ੍ਹ ਕੈਲੀਫੋਰਨੀਆ ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਲਈ ਸੈਕਰਾਮੈਂਟੋ ਵਿਖੇ ਇਕ ਸਮਾਗਮ ਰੱਖਿਆ ਗਿਆ, ਜਿੱਥੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਸ ਵੇਲੇ ਹਾਲਾਤ ਬਹੁਤ ਖਰਾਬ ਹਨ। ਹਰ ਪਾਸੇ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ। ਨੌਜਵਾਨਾਂ ਵਿਚ ਬੇਰੁਜ਼ਗਾਰੀ ਹੈ, ਜਿਸ ਕਰਕੇ ਉਹ ਨਸ਼ਿਆਂ ਵੱਲ ਵੱਧ ਰਹੇ ਹਨ। ਪੰਜਾਬ ਵਿਚ ਹੋ ਰਹੇ ਜੁਰਮ ਵੀ ਸਿਖਰ ‘ਤੇ ਹਨ। ਕੁੱਲ ਮਿਲਾ ਕੇ ਪੰਜਾਬ ਵਿਚ ਇਸ ਵੇਲੇ ਜੰਗਲ ਦਾ ਰਾਜ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਅਸੈਂਬਲੀ ਚੋਣਾਂ ਵਿਚ ਕਾਂਗਰਸ ਦੀ ਸਰਕਾਰ ਬਣੇਗੀ ਅਤੇ ਇਨ੍ਹਾਂ ਮੁੱਦਿਆਂ ਵੱਲ ਖਾਸ ਧਿਆਨ ਦਿੱਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਜੀਤ ਸਿੰਘ ਗਿੱਲ, ਗੁਰਜਤਿੰਦਰ ਸਿੰਘ ਰੰਧਾਵਾ, ਦਰਸ਼ਨ ਸਿੰਘ ਮੁੰਡੀ, ਦਵਿੰਦਰ ਸਿੰਘ ਢਿੱਲੋਂ, ਚਰਨ ਸਿੰਘ ਗੁਰਮ, ਜਸਮੇਲ ਸਿੰਘ ਗਰੇਵਾਲ, ਪਰਮਜੀਤ ਸਿੰਘ ਸਰਪੰਚ, ਕੁਲਦੀਪ ਸਿੰਘ ਸਰਪੰਚ, ਮੇਜਰ ਸਿੰਘ ਬੋਪਾਰਾਏ ਅਤੇ ਅਵਤਾਰ ਸਿੰਘ ਵੀ ਹਾਜ਼ਰ ਸਨ।
2027 ‘ਚ ਆਵੇਗੀ ਕਾਂਗਰਸ ਦੀ ਸਰਕਾਰ : ਦਾਖਾ

