ਨਿਊਯਾਰਕ, 18 ਮਈ (ਪੰਜਾਬ ਮੇਲ)- ਅਮਰੀਕਾ ਦੀ ਸੰਘੀ ਅਦਾਲਤ ਵੱਲੋਂ ਪਾਕਿਸਤਾਨੀ ਮੂਲ ਦੇ ਕੈਨੇਡੀਅਨ ਕਾਰੋਬਾਰੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਦੀ ਇਜਾਜ਼ਤ ਦੇਣ ਦੇ ਨਾਲ ਦੇਸ਼ ਨੇ 26/11 ਦੇ ਮੁੰਬਈ ਹਮਲਿਆਂ ਦੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਦੀ ਲੜਾਈ ਵਿੱਚ ਬਹੁਤ ਵੱਡੀ ਜਿੱਤ ਹਾਸਲ ਕੀਤੀ ਹੈ। ਇਸ ਦੇ ਨਾਲ ਫਰਵਰੀ 2002 ਤੋਂ ਦਹਾਕੇ ਤੋਂ ਵੱਧ ਸਮੇਂ ਵਿੱਚ ਵਿਦੇਸ਼ੀ ਸਰਕਾਰਾਂ ਦੁਆਰਾ ਭਾਰਤ ਹਵਾਲੇ ਕੀਤੇ ਗਏ ਭਗੌੜਿਆਂ ਦੀ ਗਿਣਤੀ 60 ਹੋ ਗਈ ਹੈ।