ਨਵੀਂ ਦਿੱਲੀ, 12 ਨਵੰਬਰ (ਪੰਜਾਬ ਮੇਲ)- ਕਾਂਗਰਸ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਸ਼ਕੀਲ ਅਹਿਮਦ ਨੇ ਮੰਗਲਵਾਰ ਨੂੰ ਬਿਹਾਰ ਦੀ ਸਥਾਨਕ ਲੀਡਰਸ਼ਿਪ ਨਾਲ ਮਤਭੇਦਾਂ ਦਾ ਹਵਾਲਾ ਦਿੰਦੇ ਹੋਏ ਪਾਰਟੀ ਤੋਂ ਅਸਤੀਫਾ ਦੇ ਦਿੱਤਾ। ਸਾਬਕਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਤੇ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਅਹਿਮਦ ਨੇ ਆਪਣਾ ਅਸਤੀਫਾ ਪਾਰਟੀ ਪ੍ਰਧਾਨ ਮੱਲਿਕਾਰੁਜਨ ਖੜਗੇ ਨੂੰ ਭੇਜਿਆ।
ਉਨ੍ਹਾਂ ਕਿਹਾ ਕਿ ਉਹ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਵਿਚ ਵਿਸ਼ਵਾਸ ਰੱਖਦੇ ਹਨ ਅਤੇ ਕਿਸੇ ਹੋਰ ਪਾਰਟੀ ਵਿਚ ਸ਼ਾਮਲ ਨਹੀਂ ਹੋਣਗੇ। ਅਹਿਮਦ ਦਾ ਅਸਤੀਫਾ ਬਿਹਾਰ ਵਿਧਾਨ ਸਭਾ ਚੋਣਾਂ ਵਿਚ ਦੂਜੇ ਅਤੇ ਆਖਰੀ ਪੜਾਅ ਦੀ ਵੋਟਿੰਗ ਵਾਲੇ ਦਿਨ ਆਇਆ।
ਬਿਹਾਰ ਚੋਣਾਂ ਖਤਮ ਹੁੰਦੇ ਹੀ ਸਾਬਕਾ ਕੇਂਦਰੀ ਮੰਤਰੀ ਵੱਲੋਂ ਕਾਂਗਰਸ ਤੋਂ ਅਸਤੀਫਾ

