#PUNJAB

ਤਰਨਤਾਰਨ ਜ਼ਿਮਨੀ ਚੋਣ: 15 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ 14 ਨੂੰ

-ਕੁੱਲ 60.95 ਫੀਸਦੀ ਵੋਟਿੰਗ ਹੋਈ
ਤਰਨਤਾਰਨ, 12 ਨਵੰਬਰ (ਪੰਜਾਬ ਮੇਲ)- ਤਰਨ ਤਾਰਨ ‘ਚ ਕਰਵਾਈ ਗਈ ਜ਼ਿਮਨੀ ਚੋਣ ਲਈ ਕੁੱਲ 60.95 ਫੀਸਦੀ ਵੋਟਿੰਗ ਹੋਈ ਅਤੇ ਉਮੀਦਵਾਰਾਂ ਦੀ ਕਿਸਮਤ ਈ.ਵੀ.ਐੱਮ. ਮਸ਼ੀਨ ‘ਚ ਕੈਦ ਹੋ ਗਈ। ਹੁਣ ਤਰਨਤਾਰਨ ਸੀਟ ਉੱਤੇ ਕੌਣ ਆਪਣਾ ਝੰਡਾ ਬੁਲੰਦ ਕਰਦਾ ਹੈ, ਇਹ 14 ਨਵੰਬਰ ਨੂੰ ਪਤਾ ਲੱਗੇਗਾ।
ਜ਼ਿਮਨੀ ਚੋਣ ‘ਚ ਕੁੱਲ 15 ਉਮੀਦਵਾਰ ਮੈਦਾਨ ‘ਚ ਸਨ, ਜਿਨ੍ਹਾਂ ‘ਚੋਂ ਚਾਰ ਰਿਵਾਇਤੀ ਪਾਰਟੀਆਂ ਦੇ, ਦੋ ਰਜਿਸਟਰਡ ਪਾਰਟੀਆਂ ਦੇ ਅਤੇ 9 ਆਜ਼ਾਦ ਉਮੀਦਵਾਰ ਸਨ।
ਤਰਨਤਾਰਨ ਸੀਟ ‘ਤੇ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਤੋਂ ਹਰਮੀਤ ਸਿੰਘ ਸੰਧੂ ਤੇ ਕਾਂਗਰਸ ਦੇ ਕਰਨਬੀਰ ਸਿੰਘ ਬੁਰਜ, ਸ਼੍ਰੋਮਣੀ ਅਕਾਲੀ ਦਲ ਦੀ ਸੁਖਵਿੰਦਰ ਕੌਰ, ਭਾਜਪਾ ਤੋਂ ਹਰਜੀਤ ਸਿੰਘ ਸੰਧੂ ਵਿਚ ਹੈ। ਇਸ ਤੋਂ ਇਲਾਵਾ ਵਾਰਿਸ ਪੰਜਾਬ ਦੇ (ਆਜ਼ਾਰ ਉਮੀਦਵਾਰ) ਉਮੀਦਵਾਰ ਮਨਦੀਪ ਸਿੰਘ ਵੀ ਚੋਣਾਂ ਵਿਚ ਵੱਡਾ ਉਲਟਫੇਰ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਦੇ ਦੇਹਾਂਤ ਤੋਂ ਬਾਅਦ ਉਥੋਂ ਦੀ ਵਿਧਾਨ ਸਭਾ ਸੀਟ ਖ਼ਾਲੀ ਹੋ ਗਈ ਹੈ, ਜਿਸ ਤੋਂ ਬਾਅਦ ਤਰਨਤਾਰਨ ਜ਼ਿਮਨੀ ਚੋਣ ਹੋਈ ਹੈ।