ਚੰਡੀਗੜ੍ਹ, 14 ਨਵੰਬਰ (ਪੰਜਾਬ ਮੇਲ)- ਤਰਨਤਾਰਨ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਹੈ ਕਿ ਉਹ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਤਰਨਤਾਰਨ ਜ਼ਿਮਨੀ ਚੋਣ ‘ਚ ਮਿਲੀ ਸ਼ਾਨਦਾਰ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਕੰਮ ਦੀ ਰਾਜਨੀਤੀ ਪਸੰਦ ਹੈ। ਅਰਵਿੰਦ ਕੇਜਰੀਵਾਲ ਦੀ ਅਗਵਾਈ ‘ਚ ਪਾਰਟੀ ਜਿੱਤ ਦੇ ਝੰਡੇ ਗੱਡ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਕ ਵਾਰ ਫਿਰ ਆਮ ਆਦਮੀ ਪਾਰਟੀ ‘ਤੇ ਭਰੋਸਾ ਜਿਤਾਇਆ ਹੈ।
ਉਨ੍ਹਾਂ ਕਿਹਾ ਕਿ ਇਹ ਜਿੱਤ ਲੋਕਾਂ ਦੀ ਜਿੱਤ ਹੈ, ਮਿਹਨਤ ਕਰਨ ਵਾਲੇ ਵਾਲੰਟੀਅਰ ਸਾਹਿਬਾਨਾਂ ਅਤੇ ਸਮੁੱਚੀ ਲੀਡਰਸ਼ਿਪ ਦੀ ਜਿੱਤ ਹੈ। ਚੋਣ ਦੌਰਾਨ ਤਰਨਤਾਰਨ ਵਾਸੀਆਂ ਨਾਲ ਕੀਤਾ ਹਰ ਇਕ ਵਾਅਦਾ ਪਹਿਲ ਦੇ ਆਧਾਰ ‘ਤੇ ਪੂਰਾ ਕਰਾਂਗੇ। ਤਰਨਤਾਰਨ ਦੇ ਵਾਸੀਆਂ ਨੂੰ ਇਸ ਜਿੱਤ ਦੀਆਂ ਬਹੁਤ-ਬਹੁਤ ਮੁਬਾਰਕਾਂ।

