ਚੰਡੀਗੜ੍ਹ, 14 ਨਵੰਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ ਪੰਜਾਬ ਨੇ ਇਕ ਮਹੱਤਵਪੂਰਨ ਫ਼ੈਸਲਾ ਲੈਂਦਿਆਂ ਕੁਲਦੀਪ ਸਿੰਘ ਧਾਲੀਵਾਲ ਨੂੰ ਪੰਜਾਬ ਵਿਚ ਪਾਰਟੀ ਦਾ ਚੀਫ ਸਪੋਕਸਪਰਸਨ ਨਿਯੁਕਤ ਕੀਤਾ ਹੈ। ਇਸ ਬਾਰੇ ਅਧਿਕਾਰਕ ਤੌਰ ‘ਤੇ ਪਾਰਟੀ ਵੱਲੋਂ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਪਾਰਟੀ ਨੇ ਕਿਹਾ ਹੈ ਕਿ ਕੁਲਦੀਪ ਸਿੰਘ ਧਾਲੀਵਾਲ ਨੂੰ ਇਹ ਜ਼ਿੰਮੇਵਾਰੀ ਉਨ੍ਹਾਂ ਦੇ ਪਾਰਟੀ ਪ੍ਰਤੀ ਯੋਗਦਾਨ ਅਤੇ ਤਜ਼ਰਬੇ ਨੂੰ ਦੇਖਦੇ ਹੋਏ ਸੌਂਪੀ ਗਈ ਹੈ। ਪੱਤਰ ਵਿਚ ਲਿਖਿਆ ਗਿਆ ਹੈ ਕਿ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ।
ਇਹ ਨਿਯੁਕਤੀ ਪਾਰਟੀ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਵੱਲੋਂ ਹਸਤਾਖਰ ਕੀਤੇ ਪੱਤਰ ਰਾਹੀਂ ਜਾਰੀ ਕੀਤੀ ਗਈ ਹੈ।
‘ਆਪ’ ਵੱਲੋਂ ਕੁਲਦੀਪ ਸਿੰਘ ਧਾਲੀਵਾਲ ਪਾਰਟੀ ਦੇ ਚੀਫ ਸਪੋਕਸਪਰਸਨ ਨਿਯੁਕਤ

