#PUNJAB

ਮੂਸੇਵਾਲਾ ਹੱਤਿਆ ਮਾਮਲਾ: ਅਗਲੀ ਸੁਣਵਾਈ 5 ਦਸੰਬਰ ਨੂੰ

ਮਾਨਸਾ, 19 ਨਵੰਬਰ (ਪੰਜਾਬ ਮੇਲ)- ਸਥਾਨਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ‘ਚ ਅਗਲੀ ਸੁਣਵਾਈ 5 ਦਸੰਬਰ ‘ਤੇ ਪਾ ਦਿੱਤੀ ਹੈ। ਬੀਤੇ ਦਿਨੀਂ ਮੁੱਖ ਸਾਜ਼ਿਸ਼ਘਾੜੇ ਲਾਰੈਂਸ ਬਿਸ਼ਨੋਈ, ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਹੋਰਾਂ ਨੇ ਵੀਡੀਓ ਕਾਨਫਰੰਸਿੰਗ ਜਰੀਏ ਪੇਸ਼ੀ ਭੁਗਤੀ। ਗਾਇਕ ਦੇ ਪਿਤਾ ਦੀ ਗਵਾਹੀ ਹੋਣੀ ਸੀ ਪਰ ਵਕੀਲਾਂ ਦੀ ਹੜਤਾਲ ਕਾਰਨ ਗਵਾਹੀ ਨਾ ਹੋ ਸਕੀ। ਜ਼ਿਕਰਯੋਗ ਹੈ ਕਿ ਪਿਛਲੀ ਪੇਸ਼ੀ ‘ਤੇ ਬਲਕੌਰ ਸਿੰਘ ਸਿੱਧੂ ਨੇ ਜਿੱਥੇ ਸ਼ੂਟਰਾਂ ਦੀ ਸ਼ਨਾਖ਼ਤ ਕੀਤੀ ਉੱਥੇ ਵਾਰਦਾਤ ਸਮੇਂ ਵਰਤੀਆਂ ਬਲੈਰੋ ਤੇ ਕਰੋਲਾ ਗੱਡੀਆਂ ਦੀ ਵੀ ਪਛਾਣ ਕੀਤੀ ਸੀ।