#PUNJAB

ਖੰਨਾ ਵਿਖੇ ਸੰਨੀ ਓਬਰਾਏ ਕਲੀਨਿਕਲ ਲੈਬ ਅਤੇ ਡਾਇਗਨੌਸਟਿਕ ਸੈਂਟਰ ਦਾ ਸ਼ਾਨਦਾਰ ਉਦਘਾਟਨ

ਖੰਨਾ, 20 ਨਵੰਬਰ (ਪੰਜਾਬ ਮੇਲ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਖੰਨਾ ਵਿਖੇ ਸੰਨੀ ਓਬਰਾਏ ਕਲੀਨਿਕਲ ਲੈਬ ਅਤੇ ਡਾਇਗਨੌਸਟਿਕ ਸੈਂਟਰ ਦਾ ਸ਼ਾਨਦਾਰ ਉਦਘਾਟਨ ਕੀਤਾ ਗਿਆ।
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸ.ਪੀ. ਸਿੰਘ ਓਬਰਾਏ ਨੇ ਉਦਘਾਟਨ ਮੌਕੇ ਕਿਹਾ ਕਿ ਇੱਥੇ ਜਲਦੀ ਹੀ ਫਿਜ਼ੀਓਥੈਰੇਪੀ ਸੈਂਟਰ ਅਤੇ ਇੱਕ ਡੈਂਟਲ ਕਲੀਨਿਕ ਵੀ ਸ਼ੁਰੂ ਕੀਤਾ ਜਾਵੇਗਾ, ਤਾਂ ਜੋ ਲੋਕਾਂ ਨੂੰ ਇੱਕ ਛੱਤ ਹੇਠ ਪੂਰੀਆਂ ਸਿਹਤ ਸੇਵਾਵਾਂ ਮਿਲ ਸਕਣ।