ਨਵੀਂ ਦਿੱਲੀ, 26 ਨਵੰਬਰ (ਪੰਜਾਬ ਮੇਲ)-ਭਗੌੜੇ ਹੀਰਾ ਵਪਾਰੀ ਮੇਹੁਲ ਚੋਕਸੀ ਵੱਲੋਂ ਉਸ ਦੀ ਹਵਾਲਗੀ ਨੂੰ ਚੁਣੌਤੀ ਦੇਣ ਵਾਲੇ ਕੇਸ ਦੀ ਸੁਣਵਾਈ ਬੈਲਜੀਅਮ ਦੀ ਸੁਪਰੀਮ ਕੋਰਟ (ਕੋਰਟ ਆਫ਼ ਕੈਸੇਸ਼ਨ) ‘ਚ 9 ਦਸੰਬਰ ਨੂੰ ਹੋਵੇਗੀ। ਚੋਕਸੀ ਨੇ ਬੈਲਜੀਅਮ ਦੀ ਸਿਖਰਲੀ ਅਦਾਲਤ ਵਿਚ ਐਂਟਵਰਪ ਕੋਰਟ ਆਫ਼ ਅਪੀਲ ਦੇ 17 ਅਕਤੂਬਰ ਦੇ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿਚ ਭਾਰਤ ਦੀ ਉਸ ਦੀ ਹਵਾਲਗੀ ਦੀ ਬੇਨਤੀ ਨੂੰ ਬਰਕਰਾਰ ਰੱਖਿਆ ਗਿਆ ਸੀ ਅਤੇ ਇਸ ਨੂੰ ਲਾਗੂ ਕਰਨਾ ਯੋਗ ਕਰਾਰ ਦਿੱਤਾ ਗਿਆ ਸੀ।
ਐਡਵੋਕੇਟ-ਜਨਰਲ ਹੈਨਰੀ ਵੈਂਡਰਲਿੰਡਨ ਨੇ ਕਿਹਾ ਕਿ ਕੋਰਟ ਆਫ਼ ਕੈਸੇਸ਼ਨ 9 ਦਸੰਬਰ ਨੂੰ ਇਸ ਕੇਸ ਦੀ ਸੁਣਵਾਈ ਕਰੇਗੀ। ਉਨ੍ਹਾਂ ਦੱਸਿਆ ਕਿ ਕੋਰਟ ਆਫ਼ ਕੈਸੇਸ਼ਨ ਸਿਰਫ਼ ਅਪੀਲੀ ਅਦਾਲਤ ਦੇ ਫੈਸਲੇ ਦੀ ਕਾਨੂੰਨੀ ਪਹਿਲੂਆਂ ‘ਤੇ ਜਾਂਚ ਕਰਦੀ ਹੈ। ਉਨ੍ਹਾਂ ਕਿਹਾ, ”ਇਸ ਲਈ, ਨਵੇਂ ਤੱਥ ਜਾਂ ਸਬੂਤ ਪੇਸ਼ ਨਹੀਂ ਕੀਤੇ ਜਾ ਸਕਦੇ।”
ਮੇਹੁਲ ਚੋਕਸੀ ਦੀ ਹਵਾਲਗੀ ਵਿਰੁੱਧ ਅਪੀਲ ‘ਤੇ ਸੁਣਵਾਈ 9 ਦਸੰਬਰ ਨੂੰ

