#CANADA

ਦੁਵੱਲੇ ਸਹਿਯੋਗ ਨੂੰ ਮਜ਼ਬੂਤ ਕਰਨਗੇ ਭਾਰਤ ਤੇ ਕੈਨੇਡਾ

ਟੋਰਾਂਟੋ, 8 ਦਸੰਬਰ (ਪੰਜਾਬ ਮੇਲ)- ਕੈਨੇਡਾ ‘ਚ ਭਾਰਤੀ ਹਾਈ ਕਮਿਸ਼ਨਰ ਦਿਨੇਸ਼ ਕੇ. ਪਟਨਾਇਕ ਨੇ ਕੈਨੇਡਾ ਦੇ ਪਬਲਿਕ ਸੇਫਟੀ ਮਨਿਸਟਰ ਗੈਰੀ ਆਨੰਦਸਾਂਗਰੀ ਨਾਲ ਦੋਵਾਂ ਦੇਸ਼ਾਂ ‘ਚ ਸੁਰੱਖਿਆ ਅਤੇ ਕਾਨੂੰਨ ਲਾਗੂ ਕਰਨ ‘ਚ ਸਹਿਯੋਗ ਨੂੰ ਮਜ਼ਬੂਤ ਕਰਨ ‘ਤੇ ਚਰਚਾ ਕੀਤੀ। ਇਸ ਮੀਟਿੰਗ ਨੂੰ ਭਾਰਤ ਅਤੇ ਕੈਨੇਡਾ ਵਿਚਾਲੇ ਦੁਵੱਲੇ ਸਹਿਯੋਗ ਨੂੰ ਮਜ਼ਬੂਤ ਕਰਨ ਦੀ ਦਿਸ਼ਾ ‘ਚ ਇਕ ਹੋਰ ਕਦਮ ਦੇ ਰੂਪ ‘ਚ ਵੇਖਿਆ ਜਾ ਰਿਹਾ ਹੈ।
ਓਟਾਵਾ ‘ਚ ਭਾਰਤੀ ਹਾਈ ਕਮਿਸ਼ਨ ਨੇ ਪਟਨਾਇਕ ਦੇ ਹਵਾਲੇ ਨਾਲ ਕਿਹਾ, ”ਮਨਿਸਟਰ ਗੈਰੀ ਆਨੰਦਸਾਂਗਰੀ ਨਾਲ ਮਿਲ ਕੇ ਸਨਮਾਨਿਤ ਮਹਿਸੂਸ ਕਰ ਰਿਹਾ ਹਾਂ। ਭਾਰਤ ਅਤੇ ਕੈਨੇਡਾ ਵਿਚਕਾਰ ਸੁਰੱਖਿਆ ਅਤੇ ਕਾਨੂੰਨ ਲਾਗੂ ਕਰਨ ਵਾਲੇ ਸਹਿਯੋਗ ਨੂੰ ਵਧਾਉਣ ਲਈ ਸਾਡੀਆਂ ਸਾਂਝੀਆਂ ਤਰਜੀਹਾਂ ‘ਤੇ ਚਰਚਾ ਕੀਤੀ। ਅਸੀਂ ਸਹਿਯੋਗ ਦੇ ਨਵੇਂ ਰਸਤੇ ਅਤੇ ਆਪਣੇ ਮੌਜੂਦਾ ਜੁੜਾਅ ਦੇ ਤਰੀਕਾਂ ਨੂੰ ਹੋਕ ਮਜ਼ਬੂਤ ਕਰਨ ਦੇ ਤਰੀਕੇ ਵੀ ਲੱਭੇ। ਇਸ ਤੋਂ ਪਹਿਲਾਂ ਪਟਨਾਇਕ ਨੇ ਦੁਵੱਲੇ ਸਾਂਝੇਦਾਰੀ ਨੂੰ ਉਤਸ਼ਾਹਿਤ ਕਰਨ ਲਈ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਪ੍ਰਾਂਤ ਦੀ ਲੇਜਿਸਲੇਟਿਵ ਅਸੈਂਬਲੀ ਦਾ ਦੌਰਾ ਕੀਤਾ ਸੀ।