ਨਵੀਂ ਦਿੱਲੀ, 22 ਮਈ (ਪੰਜਾਬ ਮੇਲ)- ਦਿੱਲੀ ਹਾਈ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਪਾਬੰਦੀਸ਼ੁਦਾ ਦਸਤਾਵੇਜ਼ੀ ਫਿਲਮ ਖ਼ਿਲਾਫ਼ ਮਾਣਹਾਨੀ ਦੇ ਮੁਕੱਦਮੇ ‘ਚ ਬ੍ਰਿਟਿਸ਼ ਬ੍ਰੌਡਕਾਸਟਿੰਗ ਕੰਪਨੀ (ਬੀ.ਬੀ.ਸੀ.) ਨੂੰ ਅੱਜ ਨੋਟਿਸ ਜਾਰੀ ਕੀਤਾ ਹੈ। ਗੁਜਰਾਤ ਸਥਿਤ ਗੈਰ-ਸਰਕਾਰੀ ਸੰਗਠਨ (ਐੱਨ.ਜੀ.ਓ.) ਜਸਟਿਸ ਆਨ ਟ੍ਰਾਇਲ ਵੱਲੋਂ ਦਾਇਰ ਮੁਕੱਦਮੇ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਦਸਤਾਵੇਜ਼ੀ ਫਿਲਮ ਨੇ ਦੇਸ਼, ਨਿਆਂਪਾਲਿਕਾ ਅਤੇ ਪ੍ਰਧਾਨ ਮੰਤਰੀ ਦੇ ਅਕਸ ਨੂੰ ਦਾਗਦਾਰ ਕੀਤਾ ਹੈ। ਜਸਟਿਸ ਸਚਿਨ ਦੱਤਾ ਨੇ ਮੁਕੱਦਮੇ ਵਿੱਚ ਸੰਮਨ ਜਾਰੀ ਕਰਦੇ ਹੋਏ ਮਾਮਲੇ ਦੀ ਅਗਲੀ ਸੁਣਵਾਈ 15 ਸਤੰਬਰ ਵਿੱਚ ਸੂਚੀਬੱਧ ਕਰ ਦਿੱਤੀ ਹੈ।