#INDIA

ਬੈਲਜੀਅਮ ਸੁਪਰੀਮ ਕੋਰਟ ਵੱਲੋਂ ਮੇਹੁਲ ਚੌਕਸੀ ਦੀ ਹਵਾਲਗੀ ਖ਼ਿਲਾਫ਼ ਦਾਇਰ ਪਟੀਸ਼ਨ ਰੱਦ

-ਭਾਰਤ ਲਿਆਉਣ ਦਾ ਰਾਹ ਪੱਧਰਾ
ਨਵੀਂ ਦਿੱਲੀ, 11 ਦਸੰਬਰ (ਪੰਜਾਬ ਮੇਲ)- ਪੰਜਾਬ ਨੈਸ਼ਨਲਲ ਬੈਂਕ ਨਾਲ 13000 ਕਰੋੜ ਰੁਪਏ ਦੀ ਕਥਿਤ ਧੋਖਾਧੜੀ ਦੇ ਮੁੱਖ ਦੋਸ਼ੀ ਅਤੇ ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੌਕਸੀ ਨੂੰ ਬੈਲਜੀਅਮ ‘ਚ ਜ਼ਬਰਦਸਤ ਝਟਕਾ ਲੱਗਾ ਹੈ। ਬੈਲਜੀਅਮ ਦੀ ਸੁਪਰੀਮ ਕੋਰਟ (ਕੋਰਟ ਆਫ਼ ਕੈਸੇਸ਼ਨ) ਨੇ ਚੌਕਸੀ ਦੀ ਹਵਾਲਗੀ ਖ਼ਿਲਾਫ਼ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਦੇ ਅਧਿਕਾਰੀਆਂ ਅਨੁਸਾਰ ਮੇਹੁਲ ਚੌਕਸੀ ਦੀ ਹਵਾਲਗੀ ਮਨਜ਼ੂਰੀ ਦੇ ਫੈਸਲੇ ਨੂੰ ਸਹੀ ਪਾਇਆ ਗਿਆ ਹੈ, ਜਿਸ ਤੋਂ ਬਾਅਦ ਇਹ ਲਗਭਗ ਤੈਅ ਹੋ ਗਿਆ ਹੈ ਕਿ ਹੁਣ ਲੋੜੀਂਦੇ ਕਾਰੋਬਾਰੀ ਨੂੰ ਭਾਰਤ ਆਉਣਾ ਹੀ ਪਵੇਗਾ।