ਸੈਕਰਾਮੈਂਟੋ, ਕੈਲੀਫੋਰਨੀਆ 12 ਦਸੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਕੈਂਟੁਕੀ ਸਟੇਟ ਯੁਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਵਿੱਚ ਇਕ ਵਿਦਿਆਰਥੀ ਦੀ ਮੌਤ ਹੋਣ ਤੇ ਇਕ ਹੋਰ ਦੇ ਗੰਭੀਰ ਜਖਮੀ ਹੋ ਜਾਣ ਦੀ ਖਬਰ ਹੈ। ਪੁਲਿਸ ਤੇ ਯੁਨੀਵਰਸਿਟੀ ਦੇ ਇੱਕ ਬੁਲਾਰੇ ਨੇ ਕਿਹਾ ਹੈ ਕਿ ਸ਼ੱਕੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜੋ ਯੁਨੀਵਰਸਿਟੀ ਦਾ ਵਿਦਿਆਰਥੀ ਨਹੀਂ ਹੈ। ਪੁਲਿਸ ਅਨੁਸਾਰ ਇਹ ਅਚਨਚੇਤ ਵਾਪਰੀ ਘਟਨਾ ਹੈ। ਕੈਂਪਸ ਵਿੱਚ ਤਾਇਨਾਤ ਪੁਲਿਸ ਨੇ ਸ਼ੱਕੀ ਨੂੰ ਬਿਨਾਂ ਕੋਈ ਗੋਲੀ ਚਲਾਏ ਹਿਰਾਸਤ ਵਿੱਚ ਲੈ ਲਿਆ। ਪੁਲਿਸ ਨੇ ਗ੍ਰਿਫਤਾਰ ਸ਼ੱਕੀ ਤੇ ਮ੍ਰਿਤਕ ਵਿਦਿਆਰਥੀ ਦਾ ਨਾਂ ਜਾਰੀ ਨਹੀਂ ਕੀਤਾ ਹੈ ਤੇ ਕਿਹਾ ਹੈ ਕਿ ਮਾਮਲਾ ਜਾਂਚ ਅਧੀਨ ਹੈ।
ਯੁਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਵਿੱਚ ਇੱਕ ਵਿਦਿਆਰਥੀ ਦੀ ਮੌਤ ਤੇ ਇੱਕ ਗੰਭੀਰ

