#PUNJAB

ਜਲੰਧਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲ ਕਰਵਾਏ ਗਏ ਖਾਲੀ

ਜਲੰਧਰ, 15 ਦਸੰਬਰ (ਪੰਜਾਬ ਮੇਲ)-ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਲੰਧਰ ਦੇ ਸੇਂਟ ਜੋਸਫ਼ ਅਤੇ ਆਈ. ਵੀ. ਵਰਲਡ ਸਕੂਲ ਸਮੇਤ ਕੇ. ਐੱਮ.ਵੀ. ਕਾਲਜ ਤੇ ਕੇ. ਐੱਮ. ਵੀ. ਸੰਸਕ੍ਰਿਤੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ ਸਕੂਲ ਪ੍ਰਬੰਧਨ ਨੇ ਮਾਪਿਆਂ ਨੂੰ ਫ਼ੋਨ ਕੀਤਾ, ਜਿਸ ਕਾਰਨ ਮਾਪੇ ਆਪਣੇ ਬੱਚਿਆਂ ਨੂੰ ਲੈਣ ਲਈ ਸਕੂਲ ਪਹੁੰਚ ਗਏ। ਸਕੂਲ ਅਤੇ ਕਾਲਜ ਖਾਲੀ ਕਰਵਾਏ ਜਾ ਰਹੇ ਹਨ। ਮੌਕੇ ਉਤੇ ਪੁਲਸ ਮੌਜੂਦ ਹੈ। ਇਹ ਧਿਆਨ ਦੇਣਯੋਗ ਹੈ ਕਿ ਅੰਮ੍ਰਿਤਸਰ ਦੇ ਸਕੂਲਾਂ ਨੂੰ ਪਹਿਲਾਂ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ।

ਮਿਲੀ ਜਾਣਕਾਰੀ ਮੁਤਾਬਕ ਕੇ. ਐੱਮ. ਵੀ. ਸਕੂਲ ਦੇ ਪ੍ਰਿੰਸੀਪਲ ਨੂੰ ਪਹਿਲਾਂ ਧਮਕੀ ਭਰਿਆ ਫ਼ੋਨ ਆਇਆ। ਰਿਪੋਰਟਾਂ ਅਨੁਸਾਰ ਧਮਕੀ ਭਰਿਆ ਫ਼ੋਨ ਆਉਣ ਤੋਂ ਬਾਅਦ ਕਾਲਜ ਤੇ ਸਕੂਲ ਨੂੰ ਖਾਲੀ ਕਰਵਾ ਲਿਆ ਗਿਆ। ਇਸ ਘਟਨਾ ਨਾਲ ਕਾਲਜ ਪ੍ਰਸ਼ਾਸਨ ਵਿੱਚ ਦਹਿਸ਼ਤ ਫੈਲ ਗਈ। ਦੱਸਿਆ ਜਾ ਰਿਹਾ ਹੈ ਕਿ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਪ੍ਰਿੰਸੀਪਲ ਨੇ ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।