ਲੁਧਿਆਣਾ, 19 ਜਨਵਰੀ (ਪੰਜਾਬ ਮੇਲ)- ਲੁਧਿਆਣਾ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਨਾਲ ਜੁੜੇ ਗੈਂਗ ਦੇ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। 3 ਹਫ਼ਤਿਆਂ ਦੀ ਕਾਰਵਾਈ ਦੌਰਾਨ 10 ਕਾਰਕੁਨਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਅਤੇ ਵਿਦੇਸ਼ੀ ਬਣੇ ਪਿਸਤੌਲ ਬਰਾਮਦ ਕੀਤੇ, ਜਿਨ੍ਹਾਂ ਵਿਚ 2 ਆਸਟ੍ਰੀਅਨ ਗਲੌਕ ਪਿਸਤੌਲ ਅਤੇ 10 ਹੋਰ ਆਧੁਨਿਕ ਹਥਿਆਰ ਸ਼ਾਮਲ ਹਨ।
ਗ੍ਰਿਫ਼ਤਾਰ ਕੀਤੇ ਗਏ ਸਮੱਗਲਰ ਸੂਬੇ ਭਰ ਵਿਚ ਕਾਨੂੰਨਹੀਣਤਾ ਪੈਦਾ ਕਰਨ ਦੇ ਉਦੇਸ਼ ਨਾਲ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ, ਜ਼ਬਰਦਸਤੀ ਅਤੇ ਯੋਜਨਾਬੱਧ ਕਤਲਾਂ ਵਿਚ ਸ਼ਾਮਲ ਹਨ। ਮੁਲਜ਼ਮਾਂ ਖ਼ਿਲਾਫ਼ ਬੀ.ਐੱਨ.ਐੱਸ. ਅਤੇ ਆਰਮਜ਼ ਐਕਟ ਤਹਿਤ ਐੱਫ਼.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਬਾਕੀ ਸਾਥੀਆਂ ਨੂੰ ਫੜਨ ਲਈ ਹੋਰ ਜਾਂਚ ਜਾਰੀ ਹੈ। ਇਸ ਦੀ ਜਾਣਕਾਰੀ ਡੀ.ਜੀ.ਪੀ. ਗੌਰਵ ਯਾਦਵ ਨੇ ਦਿੱਤੀ। ਉਨ੍ਹਾਂ ਕਿਹਾ ਕਿ ਸੰਗਠਿਤ ਅਪਰਾਧ ਅਤੇ ਗੈਂਗਸਟਰ ਨੈੱਟਵਰਕ ਨੂੰ ਕੁਚਲਣ ਅਤੇ ਪੰਜਾਬ ਭਰ ਵਿਚ ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦ੍ਰਿੜ੍ਹਤਾ ਨਾਲ ਵਚਨਬੱਧ ਹੈ।
ਪੰਜਾਬ ‘ਚ ਗੋਲਡੀ ਬਰਾੜ ਨਾਲ ਜੁੜੇ ਗੈਂਗ ਦੇ 10 ਸ਼ੂਟਰ ਹਥਿਆਰਾਂ ਸਣੇ ਗ੍ਰਿਫ਼ਤਾਰ

