ਦੋਆਬੇ ਦੀ ਇਕ ਹੋਰ ਸੀਟ ਤੋਂ ਥਾਪਿਆ ਨਵਾਂ ਹਲਕਾ ਇੰਚਾਰਜ
ਚੰਡੀਗੜ੍ਹ/ਨਵਾਂਸ਼ਹਿਰ, 14 ਫਰਵਰੀ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਨੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਕੀਤੀ ਹੋਈ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੱਖ-ਵੱਖ ਹਲਕਿਆਂ ਵਿਚ ਨਵੇਂ ਹਲਕਾ ਇੰਚਾਰਜ ਥਾਪੇ ਜਾ ਰਹੇ ਹਨ। ਇਸੇ ਲੜੀ ਤਹਿਤ ਹੁਣ ਸੁਖਬੀਰ ਸਿੰਘ ਬਾਦਲ ਨੇ ਕਰਤਾਰਪੁਰ ਤੋਂ ਬਾਅਦ ਨਵਾਂਸ਼ਹਿਰ ਤੋਂ ਵੀ ਨਵਾਂ ਹਲਕਾ ਇੰਚਾਰਜ ਥਾਪਿਆ ਹੈ।
ਸੁਖਬੀਰ ਸਿੰਘ ਬਾਦਲ ਨੇ ਨਵਾਂਸ਼ਹਿਰ ਵਿਧਾਨ ਸਭਾ ਹਲਕੇ ਤੋਂ ਸੁਖਦੀਪ ਸਿੰਘ ਸੁਕਾਰ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਸੁਖਦੀਪ ਸਿੰਘ ਸੁਕਾਰ ਸ਼੍ਰੋਮਣੀ ਅਕਾਲੀ ਦਲ ਦੇ ਨਵਾਂਸ਼ਹਿਰ ਦੇ ਜ਼ਿਲ੍ਹਾ ਪ੍ਰਧਾਨ ਵੀ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੁਖਦੀਪ ਸਿੰਘ ਸੁਕਾਰ ਨੇ ਨਵਾਂਸ਼ਹਿਰ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਸਖ਼ਤ ਮਿਹਨਤ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਕਾਫ਼ੀ ਮਜ਼ਬੂਤ ਕੀਤਾ ਹੈ ਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਉਹ ਨਵੀਂ ਜ਼ਿੰਮੇਵਾਰੀ ਨੂੰ ਵੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਹਲਕੇ ਵਿਚ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਸ਼ਿੱਦਤ ਨਾਲ ਮਿਹਨਤ ਕਰਨਗੇ।
ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਜਲੰਧਰ ਦੇ ਕਰਤਾਰਪੁਰ ਵਿਧਾਨ ਸਭਾ ਹਲਕੇ ਤੋਂ ਮਹਿੰਦਰ ਸਿੰਘ ਕੇ.ਪੀ. ਨੂੰ ਹਲਕਾ ਇੰਚਾਰਜ ਥਾਪਿਆ। ਸੁਖਬੀਰ ਸਿੰਘ ਬਾਦਲ ਨੇ ਭਰੋਸਾ ਜਤਾਇਆ ਕਿ ਉਹ ਆਪਣੀ ਟੀਮ ਦੇ ਨਾਲ ਦੋਆਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਅਕਾਲੀ ਦਲ ਵੱਲੋਂ 2027 ਵਿਧਾਨ ਸਭਾ ਚੋਣਾਂ ਦੀ ਤਿਆਰੀ

