ਜਲੰਧਰ, 21 ਫਰਵਰੀ (ਪੰਜਾਬ ਮੇਲ)- ਦਿੱਲੀ ਵਿਧਾਨ ਸਭਾ ਸਕੱਤਰੇਤ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੀ ਵੀਡੀਓ ਕਲਿੱਪ ਦੇ ਸਬੰਧ ਵਿਚ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੂੰ ਸੰਮਨ ਜਾਰੀ ਕੀਤਾ ਹੈ। ਵਿਧਾਨ ਸਭਾ ਸਕੱਤਰੇਤ ਨੇ ਸੰਮਨ ਜਾਰੀ ਕਰਕੇ ਉਨ੍ਹਾਂ ਨੂੰ 27 ਫਰਵਰੀ ਨੂੰ ਦੁਪਹਿਰ 3 ਵਜੇ ਤੱਕ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਹਾਲਾਂਕਿ ਪੰਜਾਬ ਦੇ ਵਧੀਕ ਮੁੱਖ ਸਕੱਤਰ (ਗ੍ਰਹਿ) ਆਲੋਕ ਸ਼ੇਖਰ ਅਤੇ ਰਾਜ ਪੁਲਿਸ ਮੁਖੀ ਗੌਰਵ ਯਾਦਵ ਨੇ ਕਿਹਾ ਕਿ ਸੂਬਾ ਸਰਕਾਰ ਆਤਿਸ਼ੀ ਦੀਆਂ ਕਥਿਤ ਟਿੱਪਣੀਆਂ ਦੀ ਵੀਡੀਓ ਕਲਿੱਪ ਦੇ ਸਬੰਧ ਵਿਚ ਦਰਜ ਐੱਫ਼.ਆਈ.ਆਰ. ਸੰਬੰਧੀ ਉਸ ਦੇ ਜਵਾਬਾਂ ਦੀ ਜਾਂਚ ਕਰ ਰਹੀ ਹੈ। ਇਸ ਮਾਮਲੇ ਵਿਚ ਐੱਫ਼.ਆਈ.ਆਰ. ਜਲੰਧਰ ਵਿਚ ਦਰਜ ਕੀਤੀ ਗਈ ਸੀ।
ਆਤਿਸ਼ੀ ਵੀਡੀਓ ਮਾਮਲਾ: ਜਲੰਧਰ ਪੁਲਿਸ ਕਮਿਸ਼ਨਰ ਨੂੰ ਸੰਮਨ ਜਾਰੀ

