#SPORTS

T20 World Cup Super-8: South Africa ਨੇ India ਨੂੰ 76 ਦੌੜਾਂ ਨਾਲ ਹਰਾਇਆ; ਭਾਰਤ ਨੂੰ ਵਿਸ਼ਵ ਕੱਪ ਵਿਚ ਮਿਲੀ ਪਹਿਲੀ ਹਾਰ

ਅਹਿਮਦਾਬਾਦ, 22 ਫਰਵਰੀ (ਪੰਜਾਬ ਮੇਲ)- ਭਾਰਤ ਨੂੰ ਅੱਜ ਟੀ-20 ਵਿਸ਼ਵ ਕੱਪ 2026 ਵਿਚ ਪਹਿਲੀ ਹਾਰ ਮਿਲੀ ਹੈ। ਅਹਿਮਦਾਬਾਦ ਵਿਚ ਖੇਡੇ ਗਏ ਮੈਚ ਵਿਚ ਦੱਖਣੀ ਅਫਰੀਕਾ ਨੇ ਭਾਰਤ ਨੂੰ 76 ਦੌੜਾਂ ਨਾਲ ਹਰਾ ਦਿੱਤਾ ਹੈ। ਦੱਖਣੀ ਅਫਰੀਕਾ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਸੱਤ ਵਿਕਟਾਂ ਦੇ ਨੁਕਸਾਨ ’ਤੇ 187 ਦੌੜਾਂ ਬਣਾਈਆਂ ਜਦਕਿ ਭਾਰਤੀ ਪਾਰੀ ਤਾਸ਼ ਦੇ ਪੱਤਿਆਂ ਵਾਂਗ ਖਿੰਡ ਗਈ। ਭਾਰਤ ਦੀ ਪੂਰੀ ਟੀਮ 18.5 ਓਵਰਾਂ ਵਿਚ 111 ਦੌੜਾਂ ’ਤੇ ਆਲ ਆਊਟ ਹੋ ਗਈ।

ਅਹਿਮਦਾਬਾਦ ਵਿੱਚ ਟੀ-20 ਵਿਸ਼ਵ ਕੱਪ ਦੇ ਸੁਪਰ-8 ਮੁਕਾਬਲੇ ਵਿੱਚ ਦੱਖਣੀ ਅਫਰੀਕਾ ਦੇ ਕਪਤਾਨ ਏਡਨ ਮਾਰਕਰਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਦੱਖਣੀ ਅਫਰੀਕਾ ਨੇ ਨਿਰਧਾਰਤ 20 ਓਵਰਾਂ ਵਿੱਚ 7 ਵਿਕਟਾਂ ਦੇ ਨੁਕਸਾਨ ’ਤੇ 187 ਦੌੜਾਂ ਦਾ ਮਜ਼ਬੂਤ ਸਕੋਰ ਖੜ੍ਹਾ ਕੀਤਾ। ਦੱਖਣੀ ਅਫਰੀਕਾ ਲਈ ਡੇਵਿਡ ਮਿਲਰ ਸਭ ਤੋਂ ਸਫਲ ਬੱਲੇਬਾਜ਼ ਰਹੇ, ਜਿਨ੍ਹਾਂ ਨੇ 63 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਉਸ ਦਾ ਸਾਥ ਡੇਵਾਲਡ ਬ੍ਰੇਵਿਸ ਨੇ ਦਿੱਤਾ, ਜਿਨ੍ਹਾਂ ਨੇ 45 ਦੌੜਾਂ ਬਣਾਈਆਂ। ਇਨ੍ਹਾਂ ਦੋਵਾਂ ਦੀ ਬੱਲੇਬਾਜ਼ੀ ਸਦਕਾ ਦੱਖਣੀ ਅਫਰੀਕਾ ਭਾਰਤ ਦੇ ਸਾਹਮਣੇ ਇੱਕ ਚੁਣੌਤੀਪੂਰਨ ਟੀਚਾ ਰੱਖਣ ਵਿੱਚ ਕਾਮਯਾਬ ਰਿਹਾ।

T20 World Cup Super-8: South Africa ਨੇ India ਨੂੰ 76 ਦੌੜਾਂ ਨਾਲ ਹਰਾਇਆ; ਭਾਰਤ ਨੂੰ ਵਿਸ਼ਵ ਕੱਪ ਵਿਚ ਮਿਲੀ ਪਹਿਲੀ ਹਾਰ

T20 World Cup Super-8: South Africa ਨੇ