#PUNJAB

PUNJAB BUDGET 2026: ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 6 ਮਾਰਚ ਤੋਂ 16 ਮਾਰਚ ਤੱਕ

ਚੰਡੀਗੜ੍ਹ, 23 ਫਰਵਰੀ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਸੂਬਾ ਸਰਕਾਰ ਵੱਲੋਂ ਵਿੱਤ ਵਰੇ 2026 ਅਤੇ 2027 ਦਾ ਬਜਟ ਇਜਲਾਸ 6 ਮਾਰਚ ਨੂੰ ਸ਼ੁਰੂ ਕਰਕੇ 16 ਮਾਰਚ ਤੱਕ ਚਲਾਇਆ ਜਾਵੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਵਾਰ ਬਜਟ ਵਿੱਚ ਕੋਈ ਨਵਾਂ ਟੈਕਸ ਨਹੀਂ ਲਗਾਇਆ ਜਾਵੇਗਾ ਅਤੇ ਇਹ ਬਜਟ ਲੋਕ ਪੱਖੀ ਹੋਵੇਗਾ। ਪੰਜਾਬ ਸਰਕਾਰ ਵੱਲੋਂ ਇਸ ਵਾਰ ਬਜਟ 8 ਮਾਰਚ ਨੂੰ ਦਿਨ ਐਤਵਾਰ ਵਾਲੇ ਦਿਨ ਪੇਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਇਸ ਵਾਰ ਔਰਤਾਂ ਨੂੰ ਬਜਟ ਵਿੱਚ ਇੱਕ-ਇੱਕ ਹਜਾਰ ਰੁਪਏ ਦੇਣ ਦਾ ਫੈਸਲਾ ਲਿਆ ਜਾਵੇਗਾ। ਇਸ ਲਈ ਸੂਬਾ ਸਰਕਾਰ ਵੱਲੋਂ 8 ਮਾਰਚ ਨੂੰ ਕੌਮਾਂਤਰੀ ਔਰਤ ਦਿਵਸ ਮੌਕੇ ਬਜਟ ਪੇਸ਼ ਕੀਤਾ ਜਾਵੇਗਾ।