ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨ ਦੀ ਹੋਵੇਗੀ ਸੇਵਾ-ਸੰਭਾਲ
ਚੰਡੀਗੜ੍ਹ, 26 ਫਰਵਰੀ (ਪੰਜਾਬ ਮੇਲ)- ਪਾਕਿਸਤਾਨ ਦੇ ਸਿਆਲਕੋਟ ਵਿਚ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸਾਹਿਬ, ਜੋ ਵੰਡ ਤੋਂ ਬਾਅਦ ਬੰਦ ਪਿਆ ਸੀ, ਹੁਣ ਦੁਬਾਰਾ ਆਬਾਦ ਕੀਤਾ ਜਾਵੇਗਾ। ਗੁਰਦੁਆਰਾ ਪਹਿਲੀ ਪਾਤਸ਼ਾਹੀ ਨਾਨਕਸਰ ਸਿਆਲਕੋਟ ਦੇ ਡਸਕਾ ਜ਼ਿਲ੍ਹੇ ਦੇ ਪਿੰਡ ਫ਼ਤਹਿ ਭਿੰਡਰ ਵਿਚ ਸਥਿਤ ਹੈ। ਇਸ ਦੀ ਇਮਾਰਤ ਕਾਫੀ ਖ਼ਸਤਾ ਹਾਲਤ ਵਿਚ ਹੈ, ਜਿਸ ਦੀ ਮੁਰੰਮਤ ਲਈ ਹੁਣ ਜਾਂਚ ਕੀਤੀ ਜਾ ਰਹੀ ਹੈ।
ਮੰਨਿਆ ਜਾਂਦਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਇਸ ਅਸਥਾਨ ਦੀ ਯਾਤਰਾ ਕੀਤੀ ਸੀ। ਵੰਡ ਵੇਲੇ ਇਹ ਹਿੱਸਾ ਪਾਕਿਸਤਾਨ ਵਿਚ ਰਹਿ ਗਿਆ ਸੀ ਅਤੇ ਸਿੱਖ ਪਰਿਵਾਰਾਂ ਦੇ ਉੱਥੋਂ ਚਲੇ ਜਾਣ ਕਾਰਨ ਇਹ ਅਸਥਾਨ ਲੰਬੇ ਸਮੇਂ ਤੋਂ ਖਾਲੀ ਪਿਆ ਸੀ। ਉੱਥੇ ਅੱਜ ਵੀ ਗੁਰਮੁਖੀ ਵਿਚ ਲਿਖੀ ਇਕ ਸੰਗਮਰਮਰ ਦੀ ਤਖ਼ਤੀ ਮੌਜੂਦ ਹੈ, ਜੋ ਗੁਰੂ ਸਾਹਿਬ ਦੀ ਫੇਰੀ ਬਾਰੇ ਜਾਣਕਾਰੀ ਦਿੰਦੀ ਹੈ।
ਪਾਕਿਸਤਾਨ ‘ਚ 80 ਸਾਲਾਂ ਬਾਅਦ ਖੁੱਲ੍ਹਣਗੇ ਗੁਰਦੁਆਰਾ ਨਾਨਕਸਰ ਦੇ ਬੂਹੇ

