ਟਰੱਸਟ ਵੱਲੋਂ ਦਿਤੀਆਂ ਜਾ ਰਹੀਆਂ ਪੈਨਸ਼ਨਾਂ ਦੀ ਰਾਸ਼ੀ ਵਿੱਚ ਕੀਤਾ ਵਾਧਾ : ਡਾ ਓਬਰਾਏ
ਸ਼੍ਰੀ ਮੁਕਤਸਰ ਸਾਹਿਬ, 13 ਮਾਰਚ (ਪੰਜਾਬ ਮੇਲ)- ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ 47 ਅੰਗਹੀਣ ਵਿਅਕਤੀਆਂ ਨੂੰ ਮਹੀਨਾਵਾਰ ਸਹਾਇਤਾ ਰਾਸ਼ੀ ਦਿੱਤੀ ਗਈ।
ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਅੰਗਹੀਣ ਵਿਅਕਤੀ ਕੰਮ ਕਰਨ ਤੋਂ ਅਸਮਰਥ ਹਨ ਅਤੇ ਕਈ ਲੰਮੇ ਸਮੇਂ ਤੋਂ ਵੱਖ ਹੋ ਬੀਮਾਰੀਆਂ ਤੋਂ ਵੀ ਪੀੜ੍ਹਤ ਹਨ।
ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਇਨ੍ਹਾਂ ਅੰਗਹੀਣ ਵਿਅਕਤੀਆਂ ਨੂੰ ਇਹ ਸਹਾਇਤਾ ਰਾਸ਼ੀ ਪਿਛਲੇ ਲੰਮੇ ਸਮੇਂ ਤੋਂ ਦਿੱਤੀ ਜਾ ਰਹੀ ਹੈ। ਪਿਛਲੇ ਦਿਨੀਂ ਡਾਕਟਰ ਐਸ ਪੀ ਸਿੰਘ ਓਬਰਾਏ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਦੋਦਾ ਅਤੇ ਮਲੋਟ ਵਿਖੇ ਕਲਿਨਿਕ ਲੈਬਾਂ ਦੇ ਉਦਘਾਟਨ ਮੌਕੇ ਆਏ ਤਾਂ ਉਨ੍ਹਾਂ ਨੇਂ ਬਕਾਇਦਾ ਐਲਾਨ ਕੀਤਾ ਗਿਆ ਟਰੱਸਟ ਵੱਲੋਂ ਦਿੱਤੀਆਂ ਜਾ ਰਹੀਆਂ ਪੈਨਸ਼ਨਾਂ ਦੀ ਰਾਸ਼ੀ ਵਿੱਚ ਮੈ ਵਾਧਾ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਪੈਨਸ਼ਨ ਲੈਣ ਵਾਲੇ ਮਹਿਗਾਈ ਦੇ ਹਿਸਾਬ ਨਾਲ ਅਪਣਾ ਗੁਜ਼ਾਰਾ ਵਧੀਆ ਢੰਗ ਨਾਲ ਕਰ ਸਕਣ, ਘੱਟ ਤੋਂ ਘੱਟ ਇੱਕ ਹਜ਼ਾਰ ਰੁਪਏ ਅਤੇ ਇਸ ਤੋਂ ਉੱਪਰ ਲੋੜਵੰਦ ਵੱਲੋਂ ਦਿੱਤੀ ਗਈ ਅਰਜ਼ੀ ਦੇ ਹਿਸਾਬ ਨਾਲ ਪੈਨਸ਼ਨ ਲਗਾਵਾਂ ਗੇ। ਡਾਕਟਰ ਓਬਰਾਏ ਨੇ ਕਿਹਾ ਕਿ ਟਰੱਸਟ ਵੱਲੋਂ ਲਗਾਈ ਜਾਂਦੀ ਪੈਨਸ਼ਨ ਉਮਰ ਭਰ ਲਈ ਲਗਾਈ ਜਾਂਦੀ ਹੈ।
ਸਹਾਇਤਾ ਰਾਸ਼ੀ ਲੈਣ ਉਪਰੰਤ ਅੰਗਹੀਣ ਵਿਅਕਤੀਆਂ ਵੱਲੋਂ ਡਾ ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਡਾ ਓਬਰਾਏ ਹਮੇਸ਼ਾ ਸਾਡੀ ਲਾਠੀ ਬਣਕੇ ਸਾਡੇ ਨਾਲ ਖੜਦੇ ਹਨ ਅਤੇ ਪੈਨਸ਼ਨਰਾਂ ਵੱਲੋਂ ਪੈਨਸ਼ਨ ਦੀ ਰਾਸ਼ੀ ਦੇ ਵਾਧੇ ਲਈ ਡਾਕਟਰ ਓਬਰਾਏ ਦਾ ਧੰਨਵਾਦ ਕੀਤਾ ਗਿਆ।ਇਸ ਮੌਕੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ, ਬਲਵਿੰਦਰ ਸਿੰਘ ਬਰਾੜ ਰਿਟਾ ਪ੍ਰਿੰਸੀਪਲ, ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਰਿਟਾ ਬੈਕ ਮੈਨੇਜਰ ਮੀਤ ਪ੍ਰਧਾਨ, ਅਸ਼ੋਕ ਕੁਮਾਰ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਮਾਸਟਰ ਰਾਜਿੰਦਰ ਸਿੰਘ, ਚਰਨਜੀਤ ਸਿੰਘ ਮੈਂਬਰ ਬਲਾਕ ਸੰਮਤੀ, ਸੁਖਬੀਰ ਸਿੰਘ ਜੈਲਦਾਰ, ਬਰਨੇਕ ਸਿੰਘ ਰਿਟਾ ਲੈਕਚਰਾਰ, ਸੋਮ ਨਾਥ, ਗੁਰਜੀਤ ਸਿੰਘ ਜੀਤਾ,ਹਰਭਗਵਾਨ ਸਿੰਘ ਖੱਪਿਆਂਵਾਲ਼ੀ, ਕਾਲਾ ਖੱਪਿਆਂਵਾਲ਼ੀ, ਸੁਖਦਰਸ਼ਨ ਸਿੰਘ ਬੇਦੀ ਰਿਟਾ ਜ਼ਿਲ੍ਹਾ ਉੱਪ ਸਿੱਖਿਆ ਅਫ਼ਸਰ ਆਦਿ ਹਾਜ਼ਰ ਸਨ।

