ਫ਼ਤਹਿਗੜ੍ਹ ਸਾਹਿਬ, 16 ਮਾਰਚ (ਪੰਜਾਬ ਮੇਲ)- ਫ਼ਤਹਿਗੜ੍ਹ ਸਾਹਿਬ ਦੀ ਅਦਾਲਤ ਨੇ ਇਕ ਮਾਣਹਾਨੀ ਮਾਮਲੇ ਵਿਚ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਨੂੰ ਸੰਮਨ ਜਾਰੀ ਕੀਤੇ ਹਨ। ਹੁਣ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਹੋ ਕੇ ਜ਼ਮਾਨਤ ਲੈਣੀ ਪਵੇਗੀ। ਇਸ ਮਾਮਲੇ ਦੀ ਅਗਲੀ ਸੁਣਵਾਈ 24 ਮਾਰਚ ਨੂੰ ਹੋਵੇਗੀ।
ਇਸ ਬਾਰੇ ਜਾਣਕਾਰੀ ਦਿੰਦਿਆਂ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਦੱਸਿਆ ਕਿ ਸਾਲ 2019 ਵਿਚ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਬਾਰੇ ਕਥਿਤ ਤੌਰ ‘ਤੇ ਅਪਮਾਨਜਨਕ ਸ਼ਬਦ ਬੋਲੇ ਸਨ। ਇਸ ਤੋਂ ਬਾਅਦ ਭਾਈ ਰੰਧਾਵਾ ਵੱਲੋਂ ਹੇਠਲੀ ਅਦਾਲਤ ਵਿਚ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਗਿਆ ਸੀ।
ਉਨ੍ਹਾਂ ਦੱਸਿਆ ਕਿ ਸਾਲ 2021 ‘ਚ ਇਸ ਮਾਮਲੇ ਸਬੰਧੀ ਫ਼ਤਹਿਗੜ੍ਹ ਸਾਹਿਬ ਦੀ ਸੈਸ਼ਨ ਅਦਾਲਤ ਵਿਚ ਰੀਵੀਜ਼ਨ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਹੁਕਮ ਦਿੱਤਾ ਕਿ ਹੇਠਲੀ ਅਦਾਲਤ ਵਿਚ ਚੱਲ ਰਹੇ ਕੇਸ ਵਿਚ ਸਬੰਧਤ ਧਿਰ ਨੂੰ ਸੰਮਨ ਜਾਰੀ ਕੀਤੇ ਜਾਣ ਅਤੇ ਦੂਜੀ ਧਿਰ ਅਦਾਲਤ ਵਿਚ ਪੇਸ਼ ਹੋ ਕੇ ਜ਼ਮਾਨਤ ਲਵੇ।
ਮਾਣਹਾਨੀ ਮਾਮਲੇ ‘ਚ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਸੰਮਨ ਜਾਰੀ

