ਓਨਟਾਰੀਓ, 20 ਮਾਰਚ (ਪੰਜਾਬ ਮੇਲ)- ਕੈਨੇਡਾ ਦੇ ਓਨਟਾਰੀਓ ਸੂਬੇ ‘ਚ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਟੋਰਾਂਟੋ ਪੁਲਿਸ ਸਰਵਿਸ ਦੇ ਇੱਕ ਅਫਸਰ ਨੂੰ ਗੰਭੀਰ ਦੋਸ਼ਾਂ ਕਾਰਨ ਗ੍ਰਿਫ਼ਤਾਰ ਕੀਤਾ ਗਿਆ ਹੈ। ਰਿਪੋਰਟਾਂ ਮੁਤਾਬਕ 39 ਸਾਲਾ ਫਰਹਾਨ ਅਲੀ, ਜੋ ਮਾਰਖਮ ਦਾ ਰਹਿਣ ਵਾਲਾ ਹੈ, ਨੂੰ ਪੀਲ ਰੀਜਨਲ ਪੁਲਿਸ ਨੇ ਜਾਂਚ ਤੋਂ ਬਾਅਦ ਕਾਬੂ ਕੀਤਾ। ਪੁਲਿਸ ਦੇ ਅਨੁਸਾਰ ਉਸ ‘ਤੇ ਤਿੰਨ ਗਿਣਤੀ ਸੈਕਸੂਅਲ ਅਸਾਲਟ, ਤਿੰਨ ਗਿਣਤੀ ਅਸਾਲਟ ਅਤੇ ਚਾਰ ਗਿਣਤੀ ਮਿਸ ਚੀਫ਼ ਦੇ ਦੋਸ਼ ਲਗਾਏ ਗਏ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਮਾਮਲਾ ਉਸਦੇ ਆਫ-ਡਿਊਟੀ ਸਮੇਂ ਨਾਲ ਜੁੜਿਆ ਹੋਇਆ ਹੈ। ਟੋਰਾਂਟੋ ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਮਾਮਲਾ ਅਦਾਲਤ ਵਿਚ ਹੋਣ ਕਰਕੇ ਕਾਨੂੰਨੀ ਪ੍ਰਕਿਰਿਆ ਮੁਤਾਬਕ ਉਸਨੂੰ ਤਨਖਾਹ ਸਮੇਤ ਸਸਪੈਂਡ ਕੀਤਾ ਗਿਆ ਹੈ ਅਤੇ ਫਿਲਹਾਲ ਉਹ ਡਿਊਟੀ ‘ਤੇ ਨਹੀਂ ਰਹੇਗਾ। ਹੁਣ ਇਸ ਕੇਸ ਦੀ ਕਾਰਵਾਈ ਅਦਾਲਤ ਵਿਚ ਹੋਵੇਗੀ ਅਤੇ ਜਾਂਚ ਏਜੰਸੀਆਂ ਵੱਲੋਂ ਹੋਰ ਜਾਣਕਾਰੀ ਜਾਰੀ ਕੀਤੀ ਜਾ ਸਕਦੀ ਹੈ।
ਟੋਰਾਂਟੋ ਪੁਲਿਸ ਸਰਵਿਸ ਦਾ ਅਫਸਰ ਗੰਭੀਰ ਦੋਸ਼ਾਂ ਕਾਰਨ ਗ੍ਰਿਫ਼ਤਾਰ

