#OTHERS

ਦੁਬਈ ਦਾ ਪ੍ਰਸਿੱਧ ਗੁਰਦੁਆਰਾ ਸਾਹਿਬ ਗੁਰੂ ਨਾਨਕ ਦਰਬਾਰ ਅਸਥਾਈ ਤੌਰ ‘ਤੇ ਬੰਦ!

ਦੁਬਈ, 8 ਅਪ੍ਰੈਲ (ਪੰਜਾਬ ਮੇਲ)- ਦੁਬਈ ਵਿਖੇ ਸਥਿਤ ਗੁਰੂ ਨਾਨਕ ਦਰਬਾਰ ਗੁਰਦੁਆਰਾ ਸਾਹਿਬ ਨੂੰ ਸੁਰੱਖਿਆ ਚਿੰਤਾਵਾਂ ਦੇ ਮੱਦੇਨਜ਼ਰ, ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ ਹੈ।
ਗੁਰੂ ਨਾਨਕ ਦਰਬਾਰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਕੀਤੇ ਇੱਕ ਅਧਿਕਾਰਤ ਬਿਆਨ ਵਿਚ ਦੱਸਿਆ ਗਿਆ ਹੈ ਕਿ ਇਹ ਫੈਸਲਾ ਸਥਾਨਕ ਅਧਿਕਾਰੀਆਂ ਦੇ ਨਿਰਦੇਸ਼ਾਂ ਅਨੁਸਾਰ ਲਿਆ ਗਿਆ ਹੈ, ਜਿਸ ਵਿਚ ਸੰਗਤ ਅਤੇ ਸਟਾਫ ਦੀ ਸੁਰੱਖਿਆ ਨੂੰ ਮੁੱਖ ਰੱਖਿਆ ਗਿਆ ਹੈ। ਪ੍ਰਬੰਧਕਾਂ ਨੇ ਸਮੂਹ ਸੰਗਤ ਨੂੰ ਇਸ ਔਖੇ ਸਮੇਂ ਦੌਰਾਨ ਸਹਿਯੋਗ ਦੇਣ ਅਤੇ ਸਥਿਤੀ ਨੂੰ ਸਮਝਣ ਦੀ ਅਪੀਲ ਕੀਤੀ ਹੈ।
ਗੁਰਦੁਆਰਾ ਸਾਹਿਬ ਦੇ ਇਸ ਤਰ੍ਹਾਂ ਅਚਾਨਕ ਬੰਦ ਹੋਣ ਕਾਰਨ ਸੰਗਤ ਕਾਫੀ ਪ੍ਰੇਸ਼ਾਨ ਹੈ। ਗੁਰਦੁਆਰਾ ਸਾਹਿਬ ਵਿਖੇ ਹੋਣ ਵਾਲੇ ਰੋਜ਼ਾਨਾ ਦੇ ਧਾਰਮਿਕ ਸਮਾਗਮ ਅਤੇ ਇਕੱਠ ਪ੍ਰਭਾਵਿਤ ਹੋਏ ਹਨ। ਪ੍ਰਬੰਧਕਾਂ ਨੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਅਗਲੇਰੀ ਜਾਣਕਾਰੀ ਅਤੇ ਅਪਡੇਟਸ ਸੰਗਤ ਨਾਲ ਸਾਂਝੀ ਕੀਤੀ ਜਾਵੇਗੀ, ਤਦ ਤੱਕ ਪ੍ਰਬੰਧ ਦਾ ਸਹਿਯੋਗ ਕੀਤਾ ਜਾਵੇ।