#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡਾ. ਓਬਰਾਏ ਦੇ 70ਵੇਂ ਜਨਮਦਿਨ ਮੌਕੇ ਲਾਇਆ ਅੱਖਾਂ ਦਾ ਚੈੱਕਅੱਪ ਕੈਂਪ

ਮਲੋਟ, 17 ਅਪ੍ਰੈਲ (ਪੰਜਾਬ ਮੇਲ)- ਮਾਨਵਤਾ ਦੀ ਭਲਾਈ ਨੂੰ ਸਮਰਪਿਤ ਡਾਕਟਰ ਐੱਸ.ਪੀ. ਸਿੰਘ ਓਬਰਾਏ ਜੀ ਦਾ 70ਵਾਂ ਜਨਮਦਿਨ ਦਿਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਐਡਵਰਡਗੰਜ ਹਸਪਤਾਲ ਮਲੋਟ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾ ਕੇ ਮਨਾਇਆ ਗਿਆ। ਇਸ ਕੈਂਪ ਦਾ ਉਦਘਾਟਨ ਡਾਕਟਰ ਬਲਜੀਤ ਕੌਰ ਮਾਨਯੋਗ ਕੈਬਨਿਟ ਮੰਤਰੀ ਪੰਜਾਬ ਸਰਕਾਰ ਵੱਲੋਂ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ ਅਤੇ ਦੂਸਰੇ ਮਾਹਿਰ ਅੱਖਾਂ ਦੇ ਡਾਕਟਰਾਂ ਨਾਲ ਅੱਖਾਂ ਦੀ ਜਾਂਚ ਕੀਤੀ ਅਤੇ ਡਾਕਟਰ ਐੱਸ.ਪੀ. ਸਿੰਘ ਓਬਰਾਏ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਗਈਆਂ। ਅੱਖਾਂ ਦੇ ਮਾਹਿਰ ਡਾਕਟਰਾਂ ਵੱਲੋਂ ਅੱਖਾਂ ਦੀਆਂ ਬੀਮਾਰੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਅਤੇ ਅਨਿਲ ਜੁਨੇਜਾ ਪ੍ਰਧਾਨ ਮਲੋਟ ਇਕਾਈ ਨੇ ਦੱਸਿਆ ਕਿ ਕੈਂਪ ਦੌਰਾਨ 300 ਦੇ ਕਰੀਬ ਲੋਕਾਂ ਦੀ ਅੱਖਾਂ ਦੀ ਜਾਂਚ ਕੀਤੀ ਗਈ ਦਵਾਈਆਂ ਅਤੇ ਨੇੜੇ ਦੀ ਨਿਗਾਹ ਦੀਆਂ ਐਨਕਾਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੁਫ਼ਤ ਦਿੱਤੀਆਂ ਗਈਆਂ। ਇਸ ਮੌਕੇ ਜਸਵਿੰਦਰ ਸਿੰਘ ਵਾਲੀਆ, ਰਾਮ ਸਿੰਘ ਪੰਜੂ, ਸੋਹਣ ਲਾਲ ਗੁੰਬਰ, ਕਮਲ ਬਾਂਗਲਾ, ਵਿਸ਼ੂ ਮਲੂਜਾ, ਗਗਨ ਸੇਤੀਆ, ਸੁਨੀਲ ਚਲਾਣਾ, ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ, ਬਰਨੇਕ ਸਿੰਘ ਰਿਟਾ. ਲੈਕਚਰਾਰ, ਸੁਖਬੀਰ ਸਿੰਘ ਜੈਲਦਾਰ, ਲੇਡੀਜ਼ ਵਿੰਗ ਮਲੋਟ ਦੀਆਂ ਵਲੰਟੀਅਰ ਕਿਰਨ ਅਤੇ ਮਨਜੀਤ ਕੌਰ ਆਦਿ ਹਾਜ਼ਰ ਸਨ।