ਨਵੀਂ ਦਿੱਲੀ, 27 ਅਪ੍ਰੈਲ (ਪੰਜਾਬ ਮੇਲ)- ਰਾਘਵ ਚੱਢਾ ਸਮੇਤ 7 ਰਾਜ ਸਭਾ ਸੰਸਦ ਮੈਂਬਰਾਂ ਦੇ ਆਮ ਆਦਮੀ ਪਾਰਟੀ ਤੋਂ ਵੱਖ ਹੋ ਕੇ ਭਾਜਪਾ ‘ਚ ਸ਼ਾਮਲ ਹੋਣ ਨੂੰ ਰਾਜ ਸਭਾ ਸਪੀਕਰ ਦੀ ਮਨਜ਼ੂਰੀ ਮਿਲ ਗਈ ਹੈ। ਅਜਿਹੇ ‘ਚ ਰਾਜ ਸਭਾ ‘ਚ ਭਾਜਪਾ ਸੰਸਦ ਮੈਂਬਰਾਂ ਦੀ ਗਿਣਤੀ 106 ਤੋਂ ਵੱਧ ਕੇ 113 ਹੋ ਗਈ ਹੈ। ਉੱਥੇ ਹੀ ਆਮ ਆਦਮੀ ਪਾਰਟੀ ਦੇ ਮੈਂਬਰਾਂ ਦੀ ਗਿਣਤੀ 10 ਤੋਂ ਘੱਟ ਕੇ 3 ਰਹਿ ਗਈ ਹੈ। ਰਾਘਵ ਚੱਢਾ ਨੇ ਪਿਛਲੇ ਦਿਨੀਂ ਐਲਾਨ ਕੀਤਾ ਸੀ ਕਿ ਉਨ੍ਹਾਂ ਨਾਲ ‘ਆਪ’ ਦੇ 6 ਸੰਸਦ ਮੈਂਬਰ ਪਾਰਟੀ ਛੱਡ ਭਾਜਪਾ ‘ਚ ਸ਼ਾਮਲ ਹੋ ਰਹੇ ਹਨ। ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ‘ਆਪ’ ਸੰਸਦ ਮੈਂਬਰਾਂ ਦਾ ਸੁਆਗਤ ਮਠਿਆਈ ਖੁਆ ਕੇ ਕੀਤਾ ਸੀ।
ਦੱਸਣਯੋਗ ਹੈ ਕਿ ‘ਆਪ’ ਨੂੰ ਸ਼ੁੱਕਰਵਾਰ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਸੀ, ਜਦੋਂ ਰਾਘਵ ਚੱਢਾ, ਅਸ਼ੋਕ ਮਿੱਤਲ, ਸੰਦੀਪ ਪਾਠਕ, ਹਰਭਜਨ ਸਿੰਘ, ਰਾਜੇਂਦਰ ਗੁਪਤਾ, ਵਿਕਰਮ ਸਾਹਨੀ ਅਤੇ ਸਵਾਤੀ ਮਾਲੀਵਾਲ ਨੇ ਪਾਰਟੀ ਛੱਡ ਦਿੱਤੀ ਅਤੇ ਭਾਜਪਾ ‘ਚ ਸ਼ਾਮਲ ਹੋ ਗਏ। ਉਨ੍ਹਾਂ ਦੋਸ਼ ਲਗਾਇਆ ਕਿ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ਆਪਣੇ ਸਿਧਾਂਤਾਂ ਤੋਂ ਭਟਕ ਗਈ ਹੈ। ਰਾਘਵ ਚੱਢਾ ਨੇ ਰਾਜ ਸਭਾ ‘ਚ ਪਾਰਟੀ ਦੇ 10 ਸੰਸਦ ਮੈਂਬਰਾਂ ਦਾ ਸੰਦਰਭ ਦਿੰਦੇ ਹੋਏ ਕਿਹਾ ਕਿ ਸੰਵਿਧਾਨ ਅਨੁਸਾਰ, ਕਿਸੇ ਪਾਰਟੀ ਦੇ ਕੁੱਲ ਸੰਸਦ ਮੈਂਬਰਾਂ ‘ਚੋਂ ਦੋ-ਤਿਹਾਈ ਸੰਸਦ ਮੈਂਬਰ ਦੂਜੀ ਪਾਰਟੀ ‘ਚ ਸ਼ਾਮਲ ਹੋ ਸਕਦੇ ਹਨ। ਦਿੱਲੀ ਤੋਂ ਰਾਜ ਸਭਾ ਮੈਂਬਰ ਮਾਲੀਵਾਲ ਨੂੰ ਛੱਡ ਕੇ ਬਾਕੀ ਸਾਰੇ ਪੰਜਾਬ ਤੋਂ ਹਨ।
‘ਆਪ’ ਦੇ 7 ਐੱਮ.ਪੀਜ਼ ਦੇ ਭਾਜਪਾ ‘ਚ ਸ਼ਾਮਲ ਹੋਣ ਨੂੰ ਰਾਜ ਸਭਾ ਸਪੀਕਰ ਦੀ ਮਨਜ਼ੂਰੀ

