-ਰਿਪੋਰਟ ‘ਚ ਭਾਰਤ ਨੂੰ ਚੀਨ, ਰੂਸ, ਈਰਾਨ ਅਤੇ ਪਾਕਿਸਤਾਨ ਵਰਗੇ ਦੇਸ਼ਾਂ ਦੀ ਸੂਚੀ ‘ਚ ਕੀਤਾ ਸ਼ਾਮਲ
-ਪਹਿਲਾਂ ਖ਼ੁਦ ਕੀਤਾ ਸੀ ਇਨਕਾਰ
ਟੋਰਾਂਟੋ, 4 ਮਈ (ਪੰਜਾਬ ਮੇਲ)- ਕੈਨੇਡਾ ਦੀ ਖੁਫੀਆ ਏਜੰਸੀ ‘ਕੈਨੇਡੀਅਨ ਸੁਰੱਖਿਆ ਖੁਫੀਆ ਸੇਵਾ’ (ਸੀ.ਐੱਸ.ਆਈ.ਐੱਸ.) ਨੇ ਆਪਣੀ ”ਪਬਲਿਕ ਰਿਪੋਰਟ 2025” ਵਿਚ ਭਾਰਤ ਵਿਰੁੱਧ ਜਾਸੂਸੀ ਅਤੇ ਵਿਦੇਸ਼ੀ ਦਖਲਅੰਦਾਜ਼ੀ ਦੇ ਗੰਭੀਰ ਦੋਸ਼ ਲਗਾਏ ਹਨ। ਇਸ ਰਿਪੋਰਟ ਵਿਚ ਭਾਰਤ ਨੂੰ ਚੀਨ, ਰੂਸ, ਈਰਾਨ ਅਤੇ ਪਾਕਿਸਤਾਨ ਵਰਗੇ ਦੇਸ਼ਾਂ ਦੀ ਸੂਚੀ ਵਿਚ ਸ਼ਾਮਲ ਕੀਤਾ ਗਿਆ ਹੈ, ਜੋ ਕੈਨੇਡੀਅਨ ਧਰਤੀ ‘ਤੇ ਵਿਦੇਸ਼ੀ ਦਖਲ ਅੰਦਾਜ਼ੀ ਅਤੇ ਜਾਸੂਸੀ ਗਤੀਵਿਧੀਆਂ ਵਿਚ ਸ਼ਾਮਲ ਹਨ। ਏਜੰਸੀ ਦਾ ਦਾਅਵਾ ਹੈ ਕਿ ਭਾਰਤ ਨੇ ਆਪਣੇ ਰਣਨੀਤਕ ਹਿੱਤਾਂ ਨੂੰ ਅੱਗੇ ਵਧਾਉਣ ਲਈ ਕੈਨੇਡੀਅਨ ਸਿਆਸਤਦਾਨਾਂ ਅਤੇ ਪੱਤਰਕਾਰਾਂ ਨਾਲ ਗੁਪਤ ਸਬੰਧ ਬਣਾਉਣ ਦੀ ਕੋਸ਼ਿਸ਼ ਕੀਤੀ ਹੈ।
ਸੀ.ਐੱਸ.ਆਈ.ਐੱਸ. ਰਿਪੋਰਟ ਭਾਰਤ ਨਾਲ ਸਬੰਧਤ ਕਈ ਗੱਲਾਂ ਬਾਰੇ ਚਿੰਤਾਵਾਂ ਪੈਦਾ ਕਰਦੀ ਹੈ। ਏਜੰਸੀ ਦਾ ਦੋਸ਼ ਹੈ ਕਿ ਨਵੀਂ ਦਿੱਲੀ ਨੇ ਆਪਣੇ ਰਣਨੀਤਕ ਹਿੱਤਾਂ ਨੂੰ ਅੱਗੇ ਵਧਾਉਣ ਲਈ ਕੈਨੇਡੀਅਨ ਸਿਆਸਤਦਾਨਾਂ, ਪੱਤਰਕਾਰਾਂ ਅਤੇ ਇੰਡੋ-ਕੈਨੇਡੀਅਨ ਭਾਈਚਾਰੇ ਦੇ ਮੈਂਬਰਾਂ ਨਾਲ ਗੁਪਤ ਸਬੰਧ ਬਣਾਉਣ ਲਈ ”ਇਤਿਹਾਸਕ” ਯਤਨ ਕੀਤੇ ਹਨ। ਇਸ ਤੋਂ ਇਲਾਵਾ, ਰਿਪੋਰਟ ਵਿਚ ”ਅੰਤਰਰਾਸ਼ਟਰੀ ਦਮਨ” ਦਾ ਜ਼ਿਕਰ ਕੀਤਾ ਗਿਆ ਹੈ, ਜਿਸ ਵਿਚ ਦਾਅਵਾ ਕੀਤਾ ਗਿਆ ਹੈ ਕਿ ਨਿਗਰਾਨੀ ਅਤੇ ਦਬਾਅ ਵਰਗੀਆਂ ਰਣਨੀਤੀਆਂ ਦੀ ਵਰਤੋਂ ਭਾਰਤ ਸਰਕਾਰ ਦੀ ਆਲੋਚਨਾ ਨੂੰ ਦਬਾਉਣ ਲਈ ਕੀਤੀ ਗਈ ਹੈ।
ਕੈਨੇਡਾ ਵੱਲੋਂ ਭਾਰਤ ਵਿਰੁੱਧ ਜਾਸੂਸੀ ਅਤੇ ਵਿਦੇਸ਼ੀ ਦਖਲਅੰਦਾਜ਼ੀ ਦੇ ਗੰਭੀਰ ਦੋਸ਼

