ਸ਼ਾਹਕੋਟ, 11 ਮਈ (ਪੰਜਾਬ ਮੇਲ)- ਅਮਰੀਕਾ ‘ਚ ਇਕ ਪੰਜਾਬੀ ਨੌਜਵਾਨ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਮ੍ਰਿਤਕ ਨੌਜਵਾਨ ਰਣਜੋਧ ਸਿੰਘ ਜੋਧਾ ਦੇ ਭਰਾ ਬਬਨਦੀਪ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਰਣਜੋਧ ਸਿੰਘ ਜੋਧਾ (31) ਦਾ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਹ ਆਪਣੇ ਭਰਾ ਨਾਲ ਅਮਰੀਕਾ ਵਿਚ ਪਿਛਲੇ ਕੁਝ ਸਾਲਾਂ ਤੋਂ ਪਰਿਵਾਰ ਨਾਲ ਰਹਿ ਰਿਹਾ ਹੈ। ਰਣਜੋਧ ਦੋ ਬੱਚਿਆਂ ਦਾ ਪਿਤਾ ਸੀ ਅਤੇ ਅਮਰੀਕਾ ‘ਚ ਟਰਾਲਾ ਚਲਾਉਂਦਾ ਸੀ।
ਜਾਣਕਾਰੀ ਮੁਤਾਬਕ ਰਣਜੋਧ ਸਿੰਘ ਦੀ ਮਾਂ ਇਕੱਲੇ ਹੀ ਸ਼ਾਹਕੋਟ ਵਿਚ ਰਹਿੰਦੇ ਹਨ। ਜਦੋਂ ਪਰਿਵਾਰ ਨੂੰ ਇਸ ਮੰਦਭਾਗੀ ਖ਼ਬਰ ਦਾ ਪਤਾ ਲੱਗਾ ਤਾਂ ਪਰਿਵਾਰ ਦੇ ਦੁੱਖਾਂ ਦਾ ਪਹਾੜ ਟੁੱਟ ਪਿਆ।
ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਮੌਤ

