ਐਬਟਸਫ਼ੋਰਡ, 18 ਮਈ (ਪੰਜਾਬ ਮੇਲ)- ਐਬਟਸਫ਼ੋਰਡ ਪੁਲਿਸ ਨੇ ਜਾਨਲੇਵਾ ਸੜਕ ਹਾਦਸੇ ਦੇ ਮਾਮਲੇ ਦੀ ਪੜਤਾਲ ਕਰਦਿਆਂ 29 ਸਾਲ ਦੇ ਪ੍ਰਭਜੀਤ ਬਰਾੜ ਵਿਰੁੱਧ ਦੋਸ਼ ਆਇਦ ਕਰ ਦਿੱਤੇ। ਪੁਲਿਸ ਨੇ ਦੱਸਿਆ ਕਿ ਹਾਦਸੇ 9 ਫ਼ਰਵਰੀ ਨੂੰ ਹੈਰਿਸ ਰੋਡ ਦੇ 30 ਹਜ਼ਾਰ ਬਲਾਕ ਵਿਚ ਵਾਪਰਿਆ, ਜਦੋਂ ਇਕ ਤੇਜ਼ ਰਫ਼ਤਾਰ ਗੱਡੀ ਨੇ ਪੈਦਲ ਰਾਹਗੀਰ ਨੂੰ ਟੱਕਰ ਮਾਰ ਦਿੱਤੀ ਅਤੇ ਉਹ ਮੌਕੇ ‘ਤੇ ਹੀ ਦਮ ਤੋੜ ਗਿਆ। ਫ਼ਿਲਹਾਲ ਮਾਮਲਾ ਅਦਾਲਤ ਵਿਚ ਹੋਣ ਕਰਕੇ ਪੁਲਿਸ ਵੱਲੋਂ ਵਧੇਰੇ ਜਾਣਕਾਰੀ ਮੁਹੱਈਆ ਨਹੀਂ ਕਰਵਾਈ ਗਈ।
ਐਬਟਸਫ਼ੋਰਡ ਪੁਲਿਸ ਵੱਲੋਂ ਜਾਨਲੇਵਾ ਹਾਦਸੇ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਵਿਰੁੱਧ ਦੋਸ਼ ਆਇਦ

