#PUNJAB

ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ‘ਚ ਹੋਏ ਸ਼ਾਮਲ

ਚੰਡੀਗੜ੍ਹ, 26 ਮਈ (ਪੰਜਾਬ ਮੇਲ)- ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਸਿਆਸੀ ਝਟਕਾ ਲੱਗਿਆ ਹੈ, ਉੱਥੇ ਹੀ ਆਮ ਆਦਮੀ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਅਕਾਲੀ ਦਲ ਦੇ ਦਿੱਗਜ ਆਗੂ, ਸਾਬਕਾ ਰਾਜ ਸਭਾ ਮੈਂਬਰ, ਸਾਬਕਾ ਵਿਧਾਇਕ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਮੁਖੀ ਰਾਜਮਹਿੰਦਰ ਸਿੰਘ ਮਜੀਠਾ ‘ਆਪ’ ਵਿਚ ਸ਼ਾਮਲ ਹੋ ਗਏ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਮਹਿੰਦਰ ਸਿੰਘ ਮਜੀਠਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਆਮ ਆਦਮੀ ਪਾਰਟੀ ਵਿਚ ਸਵਾਗਤ ਕੀਤਾ। ਉਨ੍ਹਾਂ ਦੇ ਨਾਲ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵੀ ਮੌਜੂਦ ਸਨ।
ਰਾਜਮਹਿੰਦਰ ਸਿੰਘ ਮਜੀਠਾ ਦੇ ਨਾਲ-ਨਾਲ ਇਲਾਕੇ ਦੀਆਂ ਕਈ ਹੋਰ ਜਾਣੀਆਂ-ਪਛਾਣੀਆਂ ਸ਼ਖ਼ਸੀਅਤਾਂ ਵੀ ‘ਆਪ’ ਵਿਚ ਸ਼ਾਮਲ ਹੋਈਆਂ। ਇਨ੍ਹਾਂ ਵਿਚ ਸਾਬਕਾ ਆਰ.ਟੀ.ਆਈ. ਕਮਿਸ਼ਨਰ ਹੇਮਇੰਦਰ ਸਿੰਘ ਮਜੀਠਾ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰ ਸੁਖਦੀਪ ਸਿੰਘ ਮਜੀਠਾ ਨੇ ‘ਆਪ’ ਦਾ ਪੱਲਾ ਫੜਿਆ।