ਪਟਿਆਲਾ, 26 ਮਈ (ਪੰਜਾਬ ਮੇਲ)- ਜਬਰ-ਜਨਾਹ ਅਤੇ ਮਾਈਨਿੰਗ ਐਕਟ ਦੇ ਦੋ ਵੱਖ-ਵੱਖ ਮਾਮਲਿਆਂ ਵਿਚ ਕਰੀਬ ਦੋ ਮਹੀਨਿਆਂ ਤੋਂ ਜੇਲ੍ਹ ਵਿਚ ਬੰਦ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਮਾਈਨਿੰਗ ਕੇਸ ‘ਚ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਪਟਿਆਲਾ ਦੀ ਵਧੀਕ ਸੈਸ਼ਨ ਜੱਜ ਅਮਨਦੀਪ ਕੌਰ ਦੀ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਵਿਧਾਇਕ ਦੀ ਪੱਕੀ ਜ਼ਮਾਨਤ ਮਨਜ਼ੂਰ ਕੀਤੀ। ਅਦਾਲਤ ਵਿਚ ਵਿਧਾਇਕ ਵਕੀਲ ਨੇ ਇਸ ਮਾਮਲੇ ਨੂੰ ਰਾਜਸੀ ਹਿੱਤਾਂ ਤੋਂ ਪ੍ਰੇਰਿਤ ਦੱਸਿਆ। ਦੂਜੇ ਪਾਸੇ, ਵਿਧਾਇਕ ਦੀ ਦੂਜੀ ਪਤਨੀ ਦੱਸੀ ਜਾਂਦੀ ਮਹਿਲਾ ਵੱਲੋਂ ਥਾਣਾ ਸਿਵਲ ਲਾਈਨਜ਼ ਪਟਿਆਲਾ ਵਿਚ ਦਰਜ ਕਰਵਾਏ ਜਬਰ-ਜਨਾਹ ਅਤੇ ਧਮਕੀਆਂ ਦੇ ਕੇਸ ਵਿਚ ਹੇਠਲੀ ਅਦਾਲਤ ਤੋਂ ਅਰਜ਼ੀ ਖਾਰਜ ਹੋਣ ਮਗਰੋਂ ਹਾਈ ਕੋਰਟ ਵਿਚ ਪਹੁੰਚ ਕੀਤੀ ਗਈ ਹੈ।
‘ਆਪ’ ਵਿਧਾਇਕ ਪਠਾਣਮਾਜਰਾ ਨੂੰ ਮਾਈਨਿੰਗ ਕੇਸ ‘ਚ ਮਿਲੀ ਜ਼ਮਾਨਤ

