ਚੰਡੀਗੜ੍ਹ/ਅੰਮ੍ਰਿਤਸਰ, 8 ਜੂਨ (ਪੰਜਾਬ ਮੇਲ)- ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਅਹੁਦਾ ਸੰਭਾਲਣ ਤੋਂ ਬਾਅਦ ਭਾਜਪਾ ‘ਚ ਛਿੜਿਆ ਅੰਦਰੂਨੀ ਵਿਵਾਦ ਬਾਹਰ ਆਉਣਾ ਸ਼ੁਰੂ ਹੋ ਗਿਆ ਹੈ। ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਤੇ ਸੂਬਾ ਪ੍ਰਧਾਨ ਦੀ ਦੌੜ ਵਿਚ ਸ਼ਾਮਲ ਸਾਬਕਾ ਆਈ.ਏ.ਐੱਸ. ਅਧਿਕਾਰੀ ਡਾ. ਜਗਮੋਹਨ ਸਿੰਘ ਰਾਜੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਇਸ ਸਬੰਧੀ ਜਗਮੋਹਨ ਸਿੰਘ ਰਾਜੂ ਵੱਲੋਂ ਭਾਜਪਾ ਦੇ ਸੰਗਠਨ ਮੰਤਰੀ ਮੰਥਰੀ ਸ੍ਰੀਨਿਵਾਸਲੂ ਤੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਪੱਤਰ ਭੇਜਿਆ ਗਿਆ ਹੈ। ਜਾਣਕਾਰੀ ਅਨੁਸਾਰ ਡਾਕਟਰ ਰਾਜੂ ਵੱਲੋਂ ਸੰਗਠਨ ਮੰਤਰੀ ਨੂੰ ਇਹ ਪੱਤਰ ਪੰਜ ਜੂਨ ਨੂੰ ਭੇਜਿਆ ਗਿਆ ਸੀ, ਜੋ ਅੱਜ ਜਨਤਕ ਹੋਇਆ ਹੈ। ਇਹ ਮਾਮਲਾ ਭਾਜਪਾ ਹਲਕਿਆਂ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਪਰ ਭਾਜਪਾ ਆਗੂਆਂ ਨੇ ਇਸ ਮੁੱਦੇ ‘ਤੇ ਚੁੱਪ ਧਾਰੀ ਹੋਈ ਹੈ।
ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਜਗਮੋਹਨ ਰਾਜੂ ਵੱਲੋਂ ਅਹੁਦੇ ਤੋਂ ਅਸਤੀਫ਼ਾ

