ਓਨਟਾਰੀਓ, 12 ਜੂਨ (ਪੰਜਾਬ ਮੇਲ)-ਪੰਜਾਬੀ ਗੱਭਰੂ ਤਰੁਣ ਬਾਲੀ ਨੂੰ ਕੈਨੇਡਾ ਵਿੱਚ ਅੰਤਿਮ ਸ਼ਰਧਾਂਜਲੀ ਦਿੱਤੀ ਗਈ। ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ (OPP) ਅਤੇ ਗ੍ਰੇਟਰ ਟੋਰਾਂਟੋ ਏਰੀਆ (GTA) ਵਿੱਚ ਕਈ ਪੁਲਿਸ ਸੇਵਾਵਾਂ ਦੇ ਅਧਿਕਾਰੀਆਂ ਨੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਚੀਫ਼ ਕੋਰੋਨਰ ਦੇ ਦਫ਼ਤਰ ਲਿਆਂਦੇ ਜਾਣ ਦੌਰਾਨ ‘ਗਾਰਡ ਆਫ਼ ਆਨਰ’ ਦਿੱਤਾ। ਇਸ ਸਨਮਾਨ ਸਮਾਰੋਹ ਦਾ ਇੱਕ ਵੀਡੀਓ ਵੀ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀ ਆਪਣੇ ਸਾਥੀ ਨੂੰ ਅੰਤਿਮ ਸ਼ਰਧਾਂਜਲੀ ਦਿੰਦੇ ਦਿਖਾਈ ਦੇ ਰਹੇ ਹਨ। ਤਰੁਣ ਬਾਲੀ ਦੀ 9 ਜੂਨ ਨੂੰ ਉੱਤਰੀ ਓਨਟਾਰੀਓ ਦੇ ਹਰਸਟ ਖੇਤਰ ਵਿੱਚ ਡਿਊਟੀ ਦੌਰਾਨ ਹੱਤਿਆ ਕਰ ਦਿੱਤੀ ਗਈ ਸੀ। ਪੁਲਿਸ ਅਨੁਸਾਰ ਇੱਕ ਜਾਂਚ ਮੁਹਿੰਮ ਦੌਰਾਨ 18 ਸਾਲਾ ਸ਼ੱਕੀ ਨੇ ਕਥਿਤ ਤੌਰ ‘ਤੇ ਆਪਣੀ ਗੱਡੀ ਪੁਲਿਸ ਘੇਰੇ ਵਿੱਚ ਟੱਕਰ ਮਾਰ ਦਿੱਤੀ, ਜਿਸ ਨਾਲ ਬਾਲੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਬਾਅਦ ਵਿੱਚ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਸ਼ੱਕੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ‘ਤੇ ਕਤਲ ਸਮੇਤ ਕਈ ਦੋਸ਼ ਲਗਾਏ ਗਏ ਹਨ।
ਕੈਨੇਡਾ ‘ਚ ਡਿਊਟੀ ਦੌਰਾਨ ਹੱਤਿਆ ਹੋਏ ਪੰਜਾਬੀ ਨੂੰ ਦਿੱਤਾ ਗਿਆ ‘ਗਾਰਡ ਆਫ ਆਨਰ’

