#PUNJAB

Amritsar ‘ਚ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼: 3 ਪਿਸਤੌਲਾਂ ਸਮੇਤ ਤਿੰਨ ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ, 21 ਜੂਨ (ਪੰਜਾਬ ਮੇਲ)- ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (SSOC) ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ (CI) ਜਲੰਧਰ ਨੇ ਇੱਕ ਕੇਂਦਰੀ ਏਜੰਸੀ ਨਾਲ ਤਾਲਮੇਲ ਕਰਕੇ ਵਿਦੇਸ਼ ਬੈਠੇ ਹੈਂਡਲਰਾਂ ਨਾਲ ਜੁੜੇ ਇੱਕ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲੀਸ ਨੇ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ ਤਿੰਨ ਆਧੁਨਿਕ ਵਿਦੇਸ਼ੀ ਪਿਸਤੌਲਾਂ ਅਤੇ ਗੋਲੀ-ਸਿੱਕੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਮੁਲਜ਼ਮ ਵਿਦੇਸ਼ੀ ਗੈਂਗਸਟਰਾਂ ਦੇ ਇਸ਼ਾਰੇ ‘ਤੇ ਪੰਜਾਬ ਵਿੱਚ ਗੈਂਗਵਾਰ, ਜਬਰੀ ਵਸੂਲੀ (ਫਿਰੌਤੀ) ਅਤੇ ਹੋਰ ਨਾਜਾਇਜ਼ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਦੀ ਫਿਰਾਕ ਵਿੱਚ ਸਨ। ਪੁਲੀਸ ਹੁਣ ਇਸ ਪੂਰੇ ਨੈੱਟਵਰਕ ਅਤੇ ਇਸ ਨਾਲ ਜੁੜੇ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਅੱਗੇ ਦੀ ਜਾਂਚ ਕਰ ਰਹੀ ਹੈ।