-30 ਨੂੰ ਹੋਵੇਗੀ ਵਾਪਸੀ
ਅੰਮ੍ਰਿਤਸਰ, 22 ਜੂਨ (ਪੰਜਾਬ ਮੇਲ)- ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ‘ਚ ਇਤਿਹਾਸਕ ਸਿੱਖ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ ਰਵਾਨਾ ਹੋਇਆ। ਸ਼ਰਧਾਲੂ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਨਗੇ ਅਤੇ 30 ਜੂਨ ਨੂੰ ਭਾਰਤ ਵਾਪਸ ਆਉਣਗੇ। ਸ਼੍ਰੋਮਣੀ ਕਮੇਟੀ ਨੇ ਇਸ ਯਾਤਰਾ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ।
ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਜਥੇ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਓ.ਐੱਸ.ਡੀ. ਸਤਬੀਰ ਸਿੰਘ ਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸਮੇਤ ਹੋਰ ਅਧਿਕਾਰੀਆਂ ਨੇ ਜਥੇ ਦੇ ਲੀਡਰ ਸ਼੍ਰੋਮਣੀ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ ਤੇ ਜਰਨਲ ਪ੍ਰਬੰਧਕ ਮੀਤ ਸਕੱਤਰ ਅਜ਼ਾਦਦੀਪ ਸਿੰਘ ਸਮੇਤ ਸ਼ਰਧਾਲੂਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਰਵਾਨਾ ਕੀਤਾ।
ਜਥੇ ਦੀ ਰਵਾਨਗੀ ਤੋਂ ਪਹਿਲਾਂ, ਧਾਰਮਿਕ ਨਿਯਮਾਂ ਅਨੁਸਾਰ ਅਰਦਾਸ ਕੀਤੀ ਗਈ ਅਤੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦੇ ਕੇ ਰਵਾਨਾ ਕੀਤਾ ਗਿਆ। ਸ਼ਰਧਾਲੂਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਦੱਸ ਦੇਈਏ ਕਿ ਸ਼੍ਰੋਮਣੀ ਕਮੇਟੀ ਅਨੁਸਾਰ, ਇਸ ਸਾਲ 302 ਸ਼ਰਧਾਲੂਆਂ ਲਈ ਵੀਜ਼ਾ ਅਰਜ਼ੀਆਂ ਜਮ੍ਹਾਂ ਕਰਵਾਈਆਂ ਗਈਆਂ ਸਨ, ਜਿਨ੍ਹਾਂ ਵਿਚੋਂ 290 ਨੂੰ ਪਾਕਿਸਤਾਨ ਲਈ ਵੀਜ਼ਾ ਮਿਲਿਆ। ਵੀਜ਼ਾ ਪ੍ਰਾਪਤ ਕਰਨ ਵਾਲੇ ਸਾਰਾ ਜਥਾ ਪਾਕਿਸਤਾਨ ਲਈ ਰਵਾਨਾ ਹੋਇਆ। ਇਹ ਜਥਾ ਪਾਕਿਸਤਾਨ ਵਿਚ ਇਤਿਹਾਸਕ ਅਤੇ ਧਾਰਮਿਕ ਮਹੱਤਵ ਵਾਲੇ ਵੱਖ-ਵੱਖ ਗੁਰਦੁਆਰਿਆਂ ਦੇ ਦਰਸ਼ਨ ਕਰੇਗਾ ਅਤੇ 30 ਜੂਨ ਨੂੰ ਭਾਰਤ ਵਾਪਸ ਆਵੇਗਾ।
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿ ਰਵਾਨਾ

