-ਹਾਈ ਕੋਰਟ ਨੇ ਈ.ਡੀ. ਤੋਂ ਮੰਗੀ ‘ਸਟੇਟਸ ਰਿਪੋਰਟ’
ਚੰਡੀਗੜ੍ਹ, 8 ਜੁਲਾਈ (ਪੰਜਾਬ ਮੇਲ)- ਮਨੀ ਲਾਂਡਰਿੰਗ ਅਤੇ ਕਥਿਤ ਜੀ.ਐੱਸ.ਟੀ. ਧੋਖਾਧੜੀ ਦੇ ਮਾਮਲੇ ਵਿਚ ਘਿਰੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਇਸ ਮਾਮਲੇ ਦੀ ਮੌਜੂਦਾ ਸਥਿਤੀ ਬਾਰੇ ਕੇਂਦਰੀ ਜਾਂਚ ਏਜੰਸੀ ਤੋਂ ‘ਸਟੇਟਸ ਰਿਪੋਰਟ’ ਮੰਗ ਲਈ ਹੈ।
ਦੂਜੇ ਪਾਸੇ, ਸੰਜੀਵ ਅਰੋੜਾ ਨਾਲ ਜੁੜੇ ਇਸੇ ਮਾਮਲੇ ਦੀ ਰੈਗੂਲਰ ਸੁਣਵਾਈ ਗੁਰੂਗ੍ਰਾਮ ਦੀ ਵਿਸ਼ੇਸ਼ ਅਦਾਲਤ ਵਿਚ ਵੀ ਚੱਲ ਰਹੀ ਹੈ। ਗੁਰੂਗ੍ਰਾਮ ਅਦਾਲਤ ਨੇ ਕੇਸ ਦੀ ਅਗਲੀ ਕਾਰਵਾਈ ਅਤੇ ਸੁਣਵਾਈ ਲਈ 10 ਜੁਲਾਈ ਦੀ ਤਾਰੀਖ਼ ਤੈਅ ਕੀਤੀ ਹੈ। ਜ਼ਿਕਰਯੋਗ ਹੈ ਕਿ ਈ.ਡੀ. ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਸੰਜੀਵ ਅਰੋੜਾ ਫਿਲਹਾਲ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਵਿਚ ਬੰਦ ਹਨ ਅਤੇ ਉਨ੍ਹਾਂ ਦੇ ਬਚਾਅ ਪੱਖ ਵੱਲੋਂ ਲਗਾਤਾਰ ਅਦਾਲਤੀ ਰਾਹਤ ਲੈਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਟਲ਼ੀ

