#PUNJAB

ਬੇਰੁਜ਼ਗਾਰਾਂ ਨੂੰ ਤਕਨੀਕੀ ਸਿੱਖਿਆ ਦੇ ਕੇ ਡਾ. ਓਬਰਾਏ ਨੇ ਰੋਜ਼ਗਾਰ ਸ਼ੁਰੂ ਕਰਨ ਲਈ ਦਿੱਤੀਆਂ ਸਿਲਾਈ ਮਸ਼ੀਨਾਂ

ਸ੍ਰੀ ਮੁਕਤਸਰ ਸਾਹਿਬ, 27 ਜੁਲਾਈ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿਚ ਨੌਜਵਾਨ ਲੜਕੇ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਮੁਫ਼ਤ ਸਿਖਲਾਈ ਸੈਂਟਰ (ਸਿਲਾਈ, ਬਿਊਟੀ ਪਾਰਲਰ, ਕੰਪਿਊਟਰ) ਖੋਲ੍ਹ ਕੇ ਮੁਫ਼ਤ ਸਿਖਲਾਈ ਦਿੱਤੀ ਜਾ ਰਹੀ ਹੈ, ਤਾਂ ਜੋ ਇਹ ਬੇਰੁਜ਼ਗਾਰ ਤਕਨੀਕੀ ਸਿੱਖਿਆ ਲੈ ਕੇ ਆਪਣੇ ਪੈਰਾਂ ‘ਤੇ ਖੜ੍ਹੇ ਹੋ ਸਕਣ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ 8 ਮੁਫ਼ਤ ਸਿਖਲਾਈ ਸੈਂਟਰ ਚੱਲ ਰਹੇ ਹਨ ਅਤੇ ਇਸ ਤੋਂ ਪਹਿਲਾਂ ਹਜ਼ਾਰਾਂ ਦੀ ਗਿਣਤੀ ਵਿਚ ਨੌਜਵਾਨ ਤਕਨੀਕੀ ਸਿੱਖਿਆ ਲੈ ਕੇ ਆਪਣੇ ਪਰਿਵਾਰਾਂ ਦਾ ਵਧੀਆ ਪਾਲਣ-ਪੋਸ਼ਣ ਕਰ ਰਹੇ ਹਨ।
ਇੱਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਤਕਨੀਕੀ ਸਿੱਖਿਆ ਲੈ ਕੇ ਕਈ ਬੇਰੁਜ਼ਗਾਰ ਆਪਣਾ ਕੰਮ ਸ਼ੁਰੂ ਕਰਨਾ ਚਾਹੁੰਦੇ ਹਨ ਪਰ ਘਰੇਲੂ ਹਾਲਾਤ ਦੇਖਦੇ ਹੋਏ ਉਹ ਕੰਮ ਸ਼ੁਰੂ ਨਹੀਂ ਕਰ ਸਕਦੇ। ਇਨ੍ਹਾਂ ਹਾਲਤਾਂ ਵਿਚ ਉਨ੍ਹਾਂ ਵੱਲੋਂ ਡਾ. ਐੱਸ.ਪੀ. ਸਿੰਘ ਓਬਰਾਏ ਨੂੰ ਮਸ਼ੀਨਾਂ ਦੇਣ ਲਈ ਬੇਨਤੀ ਕੀਤੀ ਜਾਂਦੀ ਹੈ, ਤਾਂ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਪੜਤਾਲ ਕਰਨ ਉਪਰੰਤ ਮਸ਼ੀਨਾਂ ਦੇਣ ਦੀ ਸਿਫਾਰਸ਼ ਕੀਤੀ ਜਾਂਦੀ ਹੈ। ਇਸ ਲੜੀ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ 4 ਲੋੜਵੰਦ ਔਰਤਾਂ ਨੂੰ ਆਪਣਾਂ ਕੰਮ ਸ਼ੁਰੂ ਕਰਨ ਲਈ ਸਿਲਾਈ ਮਸ਼ੀਨਾਂ ਡਾ. ਓਬਰਾਏ ਵਲੋਂ ਮੁਫ਼ਤ ਦਿੱਤੀਆਂ ਗਈਆਂ ਹਨ। ਇਸ ਮੌਕੇ ਜਸਪਾਲ ਸਿੰਘ ਮੋਗਾ ਰਿਟਾ. ਜ਼ਿਲ੍ਹਾ ਸਿੱਖਿਆ ਅਫ਼ਸਰ ਵਿਸ਼ੇਸ਼ ਤੌਰ ‘ਤੇ ਪਹੁੰਚੇ ਹੋਏ ਸਨ। ਮਸ਼ੀਨਾਂ ਲੈਣ ਉਪਰੰਤ ਲੋੜਵੰਦਾਂ ਵੱਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ, ਗੁਰਪਾਲ ਸਿੰਘ ਪਾਲੀ, ਜਸਪਾਲ ਸਿੰਘ ਰਿਟਾ. ਲੈਕਚਰਾਰ ਸੀਨੀਅਰ ਮੀਤ ਪ੍ਰਧਾਨ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਬਲਜੀਤ ਸਿੰਘ ਮਾਨ ਰਿਟਾ. ਪ੍ਰਿੰਸੀਪਲ, ਬਰਨੇਕ ਸਿੰਘ ਰਿਟਾ. ਲੈਕਚਰਾਰ, ਸੋਮ ਨਾਥ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ, ਸੁਖਦਰਸ਼ਨ ਸਿੰਘ ਬੇਦੀ ਰਿਟਾ. ਜ਼ਿਲ੍ਹਾ ਉੱਪ ਸਿੱਖਿਆ ਅਫ਼ਸਰ, ਅਮ੍ਰਿਤ ਪਾਲ ਸਿੰਘ, ਗੁਰਜੀਤ ਸਿੰਘ ਜੀਤਾ, ਚਰਨਜੀਤ ਸਿੰਘ ਮੈਂਬਰ ਬਲਾਕ ਸੰਮਤੀ, ਬਲਦੇਵ ਸਿੰਘ ਮਾਂਗਟ ਕੇਰ ਆਦਿ ਹਾਜ਼ਰ ਸਨ।