ਸ਼੍ਰੀ ਮੁਕਤਸਰ ਸਾਹਿਬ, 31 ਜੁਲਾਈ (ਪੰਜਾਬ ਮੇਲ)- ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਨੂੰ ਮੱਦੇਨਜ਼ਰ ਰੱਖਦਿਆਂ ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਟੀਮ ਇੱਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਲੋਕਾਂ ਨੂੰ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ ਕੀਤਾ ਗਿਆ ਅਤੇ ਮਨੁੱਖੀ ਸਿਹਤ ਤੇ ਨਸ਼ਿਆਂ ਦੇ ਪੈ ਰਹੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਸਮਾਗਮ ਦੋਰਾਨ ਸਮਾਜ ਵਿਚ ਲੋਕ ਭਲਾਈ ਲਈ ਕੰਮ ਕਰ ਰਹੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਸਨਮਾਨਿਤ ਕੀਤਾ ਗਿਆ, ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਦੁਨੀਆ ਭਰ ਵਿਚ ਬਿਨਾਂ ਕਿਸੇ ਤੋਂ ਪੈਸਾ ਲਿਆ ਕੀਤੇ ਜਾ ਰਹੇ ਕਾਰਜਾਂ ਤੋਂ ਪ੍ਰਭਾਵਿਤ ਹੁੰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ਼੍ਰੀ ਮੁਕਤਸਰ ਸਾਹਿਬ ਟੀਮ ਨੂੰ ਸਨਮਾਨਿਤ ਕੀਤਾ ਗਿਆ, ਸਨਮਾਨ ਪ੍ਰਾਪਤ ਕਰਨ ਉਪਰੰਤ ਸ੍ਰੀ ਮੁਕਤਸਰ ਸਾਹਿਬ ਟੀਮ ਨੇ ਦੱਸਿਆ ਕਿ ਇਹ ਸਨਮਾਨ ਅਸਲ ਵਿੱਚ ਡਾਕਟਰ ਐਸ ਪੀ ਸਿੰਘ ਓਬਰਾਏ ਦਾ ਸਨਮਾਨ ਹੈ ਜੋ ਆਪਣੀ ਨੇਕ ਕਮਾਈ ਵਿਚੋਂ 98% ਲੋਕ ਭਲਾਈ ਦੇ ਕੰਮਾਂ ਤੇ ਲਗਾ ਰਿਹਾ ਹੈ। ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾ ਪ੍ਰਿੰਸੀਪਲ, ਗੁਰਪਾਲ ਸਿੰਘ ਪਾਲੀ ਮਲਕੀਤ ਸਿੰਘ ਰਿਟਾ ਬੈਕ ਮੈਨੇਜਰ ਮੀਤ ਪ੍ਰਧਾਨ, ਬਲਜੀਤ ਸਿੰਘ ਮਾਨ ਰਿਟਾ ਪ੍ਰਿੰਸੀਪਲ, ਬਰਨੇਕ ਸਿੰਘ ਰਿਟਾ ਲੈਕਚਰਾਰ, ਸੋਮ ਨਾਥ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ, ਚਰਨਜੀਤ ਸਿੰਘ, ਸੁਖਬੀਰ ਸਿੰਘ ਜੈਲਦਾਰ, ਜਸਬੀਰ ਸਿੰਘ ਰਿਟਾ ਏ ਐਸ ਆਈ ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਸੁਖਦਰਸ਼ਨ ਸਿੰਘ ਬੇਦੀ ਰਿਟਾ ਜ਼ਿਲ੍ਹਾ ਉੱਪ ਸਿੱਖਿਆ ਅਫ਼ਸਰ, ਗੁਰਜੀਤ ਸਿੰਘ ਜੀਤਾ ਆਦਿ ਹਾਜ਼ਰ ਸਨ।
ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ਼੍ਰੀ ਮੁਕਤਸਰ ਸਾਹਿਬ ਸਨਮਾਨਿਤ

