ਬਠਿੰਡਾ, 17 ਅਗਸਤ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੀ ਸਿਆਸੀ ਸਰਗਰਮੀ ਤੇਜ਼ ਕਰ ਦਿੱਤੀ ਹੈ। ਪਾਰਟੀ ਨੇ ‘ਪੰਜਾਬ ਬਚਾਓ’ ਰੈਲੀਆਂ ਦੇ ਦੂਜੇ ਪੜਾਅ ਦੀ ਸ਼ੁਰੂਆਤ ਫਿਰੋਜ਼ਪੁਰ ਜ਼ਿਲ੍ਹੇ ਦੇ ਗੁਰੂਹਰਸਹਾਏ ਤੋਂ ਕੀਤੀ। ਇਸ ਰੈਲੀ ਨੂੰ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਸਮੇਤ ਪਾਰਟੀ ਦੇ ਕਈ ਆਗੂਆਂ ਨੇ ਸੰਬੋਧਨ ਕੀਤਾ।
ਅਕਾਲੀ ਦਲ ਵੱਲੋਂ ਅਗਸਤ ਅਤੇ ਸਤੰਬਰ ਦੌਰਾਨ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ 20 ਤੋਂ ਵੱਧ ਰੈਲੀਆਂ ਕਰਨ ਦੀ ਯੋਜਨਾ ਬਣਾਈ ਗਈ ਹੈ। ਇਸ ਤੋਂ ਇਲਾਵਾ ਪਾਰਟੀ ਵੱਲੋਂ ਈਸੜੂ, ਲੌਂਗੋਵਾਲ ਅਤੇ ਬਾਬਾ ਬਕਾਲਾ ਵਿੱਚ ਤਿੰਨ ਵੱਡੀਆਂ ਸਿਆਸੀ ਕਾਨਫਰੰਸਾਂ ਵੀ ਰੱਖੀਆਂ ਗਈਆਂ ਹਨ। ਇਨ੍ਹਾਂ ਰੈਲੀਆਂ ਰਾਹੀਂ ਪਾਰਟੀ ਆਪਣਾ ਸੰਗਠਨ ਮਜ਼ਬੂਤ ਕਰਨ, ਪੁਰਾਣੇ ਵਰਕਰਾਂ ਨੂੰ ਮੁੜ ਸਰਗਰਮ ਕਰਨ ਅਤੇ ਵੋਟਰਾਂ ਨਾਲ ਸਿੱਧਾ ਸੰਪਰਕ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਅਕਾਲੀ ਆਗੂਆਂ ਅਨੁਸਾਰ ਰੈਲੀਆਂ ਦੌਰਾਨ ਪਿਛਲੀਆਂ ਅਕਾਲੀ ਸਰਕਾਰਾਂ ਦੇ ਕੰਮਾਂ ਬਾਰੇ ਲੋਕਾਂ ਨੂੰ ਜਾਣਕਾਰੀ ਦੇਣ ਦੇ ਨਾਲ-ਨਾਲ ਮੌਜੂਦਾ ਪੰਜਾਬ ਸਰਕਾਰ ਦੀਆਂ ਨੀਤੀਆਂ ਉੱਤੇ ਸਵਾਲ ਉਠਾਏ ਜਾਣਗੇ। ਪਾਰਟੀ ਵੱਲੋਂ ਪੰਜਾਬ ਦੇ ਖੇਤੀਬਾੜੀ, ਬੇਰੁਜ਼ਗਾਰੀ, ਨਸ਼ਿਆਂ, ਅਮਨ-ਕਾਨੂੰਨ ਅਤੇ ਸੂਬੇ ਦੇ ਅਧਿਕਾਰਾਂ ਨਾਲ ਜੁੜੇ ਮੁੱਦੇ ਵੀ ਪ੍ਰਮੁੱਖਤਾ ਨਾਲ ਚੁੱਕੇ ਜਾਣਗੇ।
ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਪਾਰਟੀ 2027 ਦੀਆਂ ਚੋਣਾਂ ਲਈ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਉੱਤੇ ਤਿਆਰੀ ਕਰ ਰਹੀ ਹੈ। ਭਾਜਪਾ ਨਾਲ ਸੰਭਾਵਿਤ ਗੱਠਜੋੜ ਬਾਰੇ ਪਾਰਟੀ ਨੇ ਅਜੇ ਕੋਈ ਅੰਤਿਮ ਫ਼ੈਸਲਾ ਨਹੀਂ ਕੀਤਾ।
‘ਪੰਜਾਬ ਬਚਾਓ’ ਰੈਲੀਆਂ ਦੇ ਪਹਿਲੇ ਪੜਾਅ ਦੌਰਾਨ ਅਕਾਲੀ ਦਲ ਨੇ ਲਗਭਗ 40 ਰੈਲੀਆਂ ਕੀਤੀਆਂ ਸਨ। ਇਹ ਪੜਾਅ 11 ਅਪਰੈਲ ਨੂੰ ਤਲਵੰਡੀ ਸਾਬੋ ਦੀ ਰੈਲੀ ਨਾਲ ਸਮਾਪਤ ਹੋਇਆ ਸੀ।
ਅਕਾਲੀ ਦਲ ਦੀਆਂ ‘ਪੰਜਾਬ ਬਚਾਓ’ ਰੈਲੀਆਂ ਦਾ ਦੂਜਾ ਪੜਾਅ ਗੁਰੂਹਰਸਹਾਏ ਤੋਂ ਸ਼ੁਰੂ

