#INDIA

ਕਿਸਾਨ ਅੰਦੋਲਨ ਦੌਰਾਨ ਭਾਰਤ ਸਰਕਾਰ ਨੇ ਟਵਿੱਟਰ ਬੰਦ ਕਰਨ ਤੇ ਕਰਮਚਾਰੀਆਂ ਦੇ ਘਰਾਂ ‘ਤੇ ਛਾਪੇ ਮਾਰਨ ਦੀਆਂ ਧਮਕੀਆਂ ਦਿੱਤੀਆਂ: ਜੈਕ ਡੋਰਸੀ

-ਭਾਰਤ ਸਰਕਾਰ ਨੇ ਦੋਸ਼ਾਂ ਨੂੰ ਝੂਠਾ ਕਰਾਰ ਦਿੱਤਾ
ਨਵੀਂ ਦਿੱਲੀ, 13 ਜੂਨ (ਪੰਜਾਬ ਮੇਲ)- ਟਵਿੱਟਰ ਦੇ ਸਾਬਕਾ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਜੈਕ ਡੋਰਸੀ ਨੇ ਦਾਅਵਾ ਕੀਤਾ ਹੈ ਕਿ ਇਸ ਸੋਸ਼ਲ ਮੀਡੀਆ ਪਲੇਟਫਾਰਮ ਨੂੰ ਦੇਸ਼ ਵਿਚ ਕਿਸਾਨ ਅੰਦੋਲਨ ਦੌਰਾਨ ਸਰਕਾਰੀ ਦਬਾਅ ਅਤੇ ਬੰਦ ਹੋਣ ਦੀਆਂ ਧਮਕੀਆਂ ਦਾ ਸਾਹਮਣਾ ਕਰਨਾ ਪਿਆ। ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਉਨ੍ਹਾਂ ਦੇ ਬਿਆਨ ਨੂੰ ਝੂਠਾ ਕਰਾਰ ਦਿੱਤਾ ਹੈ। ਡੋਰਸੀ ਦੇ ਦਾਅਵਿਆਂ ਨੂੰ ਖਾਰਜ ਕਰਦੇ ਹੋਏ ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਰਾਜ ਮੰਤਰੀ ਚੰਦਰ ਸ਼ੇਖਰ ਨੇ ਟਵੀਟ ਕੀਤਾ ਕਿ ਡੋਰਸੀ ਦੇ ਸਮੇਂ ਦੌਰਾਨ ਟਵਿੱਟਰ ਪ੍ਰਸ਼ਾਸਨ ਨੂੰ ਭਾਰਤੀ ਕਾਨੂੰਨ ਦੀ ਪ੍ਰਭੂਸੱਤਾ ਨੂੰ ਸਵੀਕਾਰ ਕਰਨ ਵਿਚ ਮੁਸ਼ਕਲ ਆਈ ਸੀ। ਕੋਈ ਵੀ ਜੇਲ੍ਹ ਨਹੀਂ ਗਿਆ ਅਤੇ ਟਵਿੱਟਰ ਨੂੰ ਬੰਦ ਕਰ ਦਿੱਤਾ ਗਿਆ। ਟਵਿੱਟਰ ਦੇ ਸਹਿ-ਸੰਸਥਾਪਕ ਅਤੇ ਸਾਬਕਾ ਸੀ.ਈ.ਓ. ਡੋਰਸੀ ਨੇ ਦੋਸ਼ ਲਾਇਆ ਕਿ ਭਾਰਤ ਸਰਕਾਰ ਨੇ ਦੇਸ਼ ‘ਚ ਕਿਸਾਨਾਂ ਦੇ ਪ੍ਰਦਰਸ਼ਨਾਂ ਦੌਰਾਨ ਟਵਿੱਟਰ ‘ਤੇ ਦਬਾਅ ਪਾਇਆ ਗਿਆ ਅਤੇ ਸਰਕਾਰ ਦਾ ਕਿਹਾ ਨਾ ਮੰਨਣ ‘ਤੇ ਭਾਰਤ ‘ਚ ਟਵਿਟਰ ਬੰਦ ਕਰਨ, ਕਰਮਚਾਰੀਆਂ ਦੇ ਘਰਾਂ ‘ਤੇ ਛਾਪੇ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ।

Leave a comment