#PUNJAB

ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਕਾਨੂੰਨੀ ਨੋਟਿਸ ਭੇਜਿਆ

ਚੰਡੀਗੜ੍ਹ, 22 ਅਗਸਤ (ਪੰਜਾਬ ਮੇਲ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਇਕ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਮੁੱਖ ਮੰਤਰੀ ਦਫ਼ਤਰ ਦੇ ਇਕ ਅਧਿਕਾਰੀ ਅਨੁਸਾਰ ਇਸ ਨੋਟਿਸ ਰਾਹੀਂ ਰਣਜੀਤ ਸਿੰਘ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਜਵਾਬ ਦੇਣ ਲਈ ਕਿਹਾ ਗਿਆ ਹੈ, ਜਵਾਬ ਨਾ ਦੇਣ ਦੀ ਸੂਰਤ ਵਿਚ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਹੋਣਾ ਪਵੇਗਾ।
ਸੇਵਾਮੁਕਤ ਜੱਜ ਨੇ ਜਨਤਕ ਤੌਰ ‘ਤੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਨੇ ਇਕ ਕੇਸ ਦੇ ਸਬੰਧ ਵਿਚ ਕਥਿਤ ਤੌਰ ‘ਤੇ 5 ਕਰੋੜ ਰੁਪਏ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਸਿਰਫ ਦੋਸ਼ ਹੀ ਨਹੀਂ ਲਗਾਏ ਸਗੋਂ ਇਸ ਸਾਰੇ ਮਾਮਲੇ ‘ਤੇ ਸੀ.ਬੀ.ਆਈ. ਜਾਂਚ ਦੀ ਮੰਗ ਵੀ ਕੀਤੀ ਸੀ। ਇਸ ਦੋਸ਼ ਨੂੰ ਲੈ ਕੇ ਡਾ. ਗੁਰਪ੍ਰੀਤ ਕੌਰ ਵੱਲੋਂ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਨੋਟਿਸ ਭੇਜ ਕੇ 24 ਘੰਟਿਆਂ ਦੇ ਅੰਦਰ-ਅੰਦਰ ਜਵਾਬ ਦੇਣ ਲਈ ਕਿਹਾ ਗਿਆ ਹੈ। ਜਵਾਬ ਨਾ ਦੇਣ ਦੀ ਸੂਰਤ ਵਿਚ ਉਨ੍ਹਾਂ ਨੂੰ ਅਦਾਲਤ ‘ਚ ਪੇਸ਼ ਹੋਣਾ ਪਵੇਗਾ।