#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ 14ਵੇਂ ਸਥਾਪਨਾ ਦਿਵਸ ਦੀ ਖੁਸ਼ੀ ‘ਚ 30 ਮਰੀਜ਼ਾਂ ਨੂੰ ਦਿੱਤੀ ਵਿੱਤੀ ਸਹਾਇਤਾ

ਸ੍ਰੀ ਮੁਕਤਸਰ ਸਾਹਿਬ, 28 ਅਗਸਤ (ਪੰਜਾਬ ਮੇਲ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਟੀਮ ਵੱਲੋਂ ਟਰੱਸਟ ਦਾ 14ਵਾਂ ਸਥਾਪਨਾ ਦਿਵਸ 30 ਲੌੜਵੰਦਾਂ ਮਰੀਜ਼ਾਂ ਨੂੰ 30 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਕੇ ਮਨਾਇਆ ਗਿਆ ਅਤੇ ਇਸ ਸਥਾਪਨਾ ਦਿਵਸ ‘ਤੇ ਟਰੱਸਟੀ ਡਾਕਟਰ ਐੱਸ.ਪੀ. ਸਿੰਘ ਓਬਰਾਏ ਨੂੰ ਵਧਾਈ ਦਿੱਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਟੀਮ ਨੇ ਦੱਸਿਆ ਕਿ ਪਿਛਲੇ ਸਾਲਾਂ ‘ਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਡਾਕਟਰ ਐੱਸ.ਪੀ. ਸਿੰਘ ਓਬਰਾਏ ਦੀ ਯੋਗ ਅਗਵਾਈ ਹੇਠ ਆਪਣੇ ਕਾਰਜਾਂ ਨੂੰ ਅਸਲੀ ਰੂਪ ਦੇ ਕੇ ਨਾ ਕੇਵਲ ਕੌਮੀ ਪੱਧਰ ‘ਤੇ, ਸਗੋਂ ਕੋਮਾਤਰੀ ਪੱਧਰ ‘ਤੇ ਆਪਣੀ ਪਹਿਚਾਣ ਨੂੰ ਇੱਕ ਨਿਵੇਕਲੇ ਸੰਦਰਭ ਵਿਚ ਸਥਾਪਤ ਕਰ ਲਿਆ ਹੈ। ਪਿਛਲਿਆਂ ਵਰ੍ਹਿਆਂ ਵਿਚ ਸੰਸਥਾ ਦੁਆਰਾ ਕੀਤੇ ਕਾਰਜਾਂ ਨੇ ਲੋਕ-ਮਨਾਂ ਵਿਚ ਹੈਰਾਨਗੀ ਅਤੇ ਅਚੰਭਾ ਜ਼ਰੂਰ ਪੈਦਾ ਕੀਤਾ ਹੈ। ਜਿੱਥੇ ਕਿਤੇ ਵੀ ਮਨੁੱਖਤਾ ਉੱਪਰ ਕੋਈ ਵੀ ਕਿਸੇ ਵੀ ਕਿਸਮ ਦੀ ਭੀੜ ਪੈਂਦੀ ਹੈ, ਤਾਂ ਟਰੱਸਟ ਬਿਨਾਂ ਕਿਸੇ ਦੇਸ਼, ਧਰਮ, ਜਾਤ-ਪਾਤ, ਰੰਗ ਦੇਖੇ ਬਿਨਾਂ, ਸਿਰਫ ਖੂਨ ਦਾ ਰੰਗ ਲਾਲ ਦੇਖ ਕੇ ਮਦਦ ਕਰਦਾ ਹੈ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦਾਂ ਵੱਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਆਉਣ ਵਾਲੇ ਸਮੇਂ ਵਿਚ ਟਰੱਸਟ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਬਲਵਿੰਦਰ ਸਿੰਘ ਬਰਾੜ ਸਾਬਕਾ ਚੇਅਰਮੈਨ ਬੂੜਾ ਗੁੱਜਰ ਨੇ ਡਾਕਟਰ ਓਬਰਾਏ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ, ਜਸਪਾਲ ਸਿੰਘ ਰਿਟਾ. ਲੈਕਚਰਾਰ ਸੀਨੀਅਰ ਮੀਤ ਪ੍ਰਧਾਨ, ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਬਲਜੀਤ ਸਿੰਘ ਮਾਨ ਰਿਟਾ. ਪ੍ਰਿੰਸੀਪਲ, ਬਰਨੇਕ ਸਿੰਘ ਰਿਟਾ. ਲੈਕਚਰਾਰ, ਸੋਮ ਨਾਥ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ, ਚਰਨਜੀਤ ਸਿੰਘ, ਸੁਖਬੀਰ ਸਿੰਘ ਜੈਲਦਾਰ, ਹਰਭਗਵਾਨ ਸਿੰਘ ਖੱਪਿਆਂਵਾਲ਼ੀ, ਮਲਕੀਤ ਸਿੰਘ ਕਾਲਾ ਖੱਪਿਆਂਵਾਲ਼ੀ, ਜਸਬੀਰ ਸਿੰਘ ਰਿਟਾ. ਏ.ਐੱਸ. ਆਈ, ਸੁਖਦਰਸ਼ਨ ਸਿੰਘ ਬੇਦੀ ਰਿਟਾ. ਜ਼ਿਲ੍ਹਾ ਉੱਪ ਸਿੱਖਿਆ ਅਫ਼ਸਰ, ਗੁਰਜੀਤ ਸਿੰਘ ਜੀਤਾ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਗੁਰਸੇਵਕ ਸਿੰਘ ਯੂ.ਐੱਸ.ਏ. ਆਦਿ ਹਾਜ਼ਰ ਸਨ।