#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲਏ ਫਾਈਨਲ ਪੇਪਰ ਅਤੇ ਸਵੈ ਰੋਜ਼ਗਾਰ ਲਈ ਦਿੱਤੀਆਂ 12 ਸਿਲਾਈ ਮਸ਼ੀਨਾਂ

ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸੰਨੀ ਓਬਰਾਏ ਸਵੈ ਰੋਜ਼ਗਾਰ ਸਕੀਮ ਤਹਿਤ ਨੌਜਵਾਨ ਲੜਕੇ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਵੱਡੀ ਪੱਧਰ ‘ਤੇ ਸਿਖਲਾਈ ਸੈਂਟਰ (ਬਿਊਟੀ ਪਾਰਲਰ, ਕੰਪਿਊਟਰ ਸੈਂਟਰ, ਸਿਲਾਈ) ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਖੋਲ੍ਹੇ ਜਾ ਰਹੇ ਹਨ, ਤਾਂ ਜੋ ਇਹ ਲੋਕ ਤਕਨੀਕੀ ਸਿੱਖਿਆ ਲੈ ਕੇ ਆਪਣੇ ਪੈਰਾਂ ‘ਤੇ ਖੜ੍ਹੇ ਹੋ ਸਕਣ।
ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅਜਿਹੇ 8 ਮੁਫ਼ਤ ਸਿਖਲਾਈ ਸੈਂਟਰ (ਮਲੋਟ, ਮੁਕਤਸਰ, ਲੰਬੀ,) ਚੱਲ ਰਹੇ ਹਨ, ਇਨ੍ਹਾਂ ਵਿਚ 6 ਮਹੀਨਿਆਂ ਦੀ ਸਿਖਲਾਈ ਦੌਰਾਨ ਸਿਖਿਆਰਥੀਆਂ ਤੋਂ ਕੋਈ ਵੀ ਫੀਸ ਨਹੀਂ ਲਈ ਜਾਂਦੀ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਪਿੰਡ ਬੁਰਜ ਸਿੱਧਵਾਂ (ਮਲੋਟ) ਅਤੇ ਗੁਰਦੁਆਰਾ ਸਾਹਿਬ ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਚੱਲ ਰਹੇ ਮੁਫ਼ਤ ਸਿਲਾਈ ਸੈਂਟਰਾਂ ਦੇ ਪੇਪਰ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਦੀ ਰਹਿਨੁਮਾਈ ਹੇਠ ਲਏ ਗਏ।
ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਪੇਪਰ ਲੈਣ ਉਪਰੰਤ 12 ਲੋੜਵੰਦ ਔਰਤਾਂ ਨੂੰ ਆਪਣਾ ਰੋਜ਼ਗਾਰ ਸ਼ੁਰੂ ਕਰਨ ਲਈ ਮੁਫ਼ਤ ਸਿਲਾਈ ਮਸ਼ੀਨਾਂ ਵੀ ਦਿੱਤੀਆਂ ਗਈਆਂ। ਮਸ਼ੀਨਾਂ ਲੈਣ ਉਪਰੰਤ ਔਰਤਾਂ ਵੱਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਇਸ ਉਪਰਾਲੇ ਨਾਲ ਅਸੀਂ ਖ਼ੁਦ ਕਮਾਊਣ ਦੇ ਸਮਰੱਥ ਹੋ ਗਏ ਹਾਂ। ਇਸ ਮੌਕੇ ਜਸਪਾਲ ਸਿੰਘ ਰਿਟਾ. ਲੈਕਚਰਾਰ ਸੀਨੀਅਰ ਮੀਤ ਪ੍ਰਧਾਨ, ਗੁਰਪਾਲ ਸਿੰਘ ਪਾਲੀ,ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ, ਸੋਮ ਨਾਥ, ਬਰਨੇਕ ਸਿੰਘ ਰਿਟਾ. ਲੈਕਚਰਾਰ, ਮੈਡਮ ਅਮਰਜੀਤ ਕੌਰ ਪਟਿਆਲਾ, ਮੈਡਮ ਵੀਰਪਾਲ ਕੌਰ, ਮਲਕੀਤ ਸਿੰਘ ਕਾਲਾ ਖੱਪਿਆਂਵਾਲ਼ੀ, ਬਾਬਾ ਜੀ ਖੱਪਿਆਂਵਾਲ਼ੀ, ਸਿਲਾਈ ਅਧਿਆਪਕਾ ਖੱਪਿਆਂਵਾਲ਼ੀ, ਅਨਿਲ ਜੁਨੇਜਾ ਪ੍ਰਧਾਨ ਮਲੋਟ ਇਕਾਈ, ਬਲਜੀਤ ਕੌਰ ਮਿਉਂਸਪਲ ਕੌਂਸਲਰ ਮਲੋਟ, ਸ਼੍ਰੀਮਤੀ ਪ੍ਰਵੀਨ ਰਾਣੀ ਮਲੋਟ, ਸੋਹਣ ਲਾਲ ਗੁੰਬਰ ਮਲੋਟ, ਜਸਵਿੰਦਰ ਸਿੰਘ ਵਾਲੀਆ ਮਲੋਟ, ਸੁਰਿੰਦਰ ਕੁਮਾਰ ਅਤੇ ਕੇਵਲ ਛਾਬੜਾ ਮਲੋਟ ਆਦਿ ਹਾਜ਼ਰ ਸਨ।